ਕੇਜਰੀਵਾਲ ਦੇ ਨਿੱਜੀ ਸਕੱਤਰ ਦੀਆਂ ਸੇਵਾਵਾਂ ਖਤਮ, ਵਿਜੀਲੈਂਸ ਵੱਲੋਂ ਹੁਕਮ ਜਾਰੀ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 11 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਹੋਰ ਝਟਕਾ ਲੱਗਾ ਹੈ। ਵਿਜੀਲੈਂਸ ਵਿਭਾਗ ਨੇ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਰਿਭਵ ਕੁਮਾਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਰਿਸ਼ਵ ਕੁਮਾਰ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਵਿਜੀਲੈਂਸ ਵਿਭਾਗ ਨੇ ਰਿਸ਼ਵ ਕੁਮਾਰ ਦੀ ਨਿਯੁਕਤੀ ਨੂੰ ਸਹੀ ਨਹੀਂ ਸਮਝਿਆ। ਵਿਜੀਲੈਂਸ ਵਿਭਾਗ ਦੇ ਵਿਸ਼ੇਸ਼ ਸਕੱਤਰ ਵਾਈਵੀਵੀਜੇ ਰਾਜਸ਼ੇਖਰ ਨੇ ਇਹ ਹੁਕਮ ਜਾਰੀ ਕੀਤੇ ਹਨ।
ਵਿਜੀਲੈਂਸ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਰਿਸ਼ਵ ਕੁਮਾਰ ਦੀ ਨਿਯੁਕਤੀ ਲਈ ਨਿਰਧਾਰਤ ਪ੍ਰਕਿਰਿਆ ਅਤੇ ਨਿਯਮਾਂ ਦੀ ਇਮਾਨਦਾਰੀ ਨਾਲ ਪਾਲਣਾ ਨਹੀਂ ਕੀਤੀ ਗਈ। ਇਸ ਲਈ ਅਜਿਹੀ ਨਿਯੁਕਤੀ ਗੈਰ-ਕਾਨੂੰਨੀ ਅਤੇ ਅਵੈਧ ਹੈ। ਦੱਸ ਦੇਈਏ ਕਿ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਈਡੀ ਨੇ ਰਿਸ਼ਵ ਕੁਮਾਰ ਤੋਂ ਕਈ ਵਾਰ ਪੁੱਛਗਿੱਛ ਕੀਤੀ ਹੈ। ਸੋਮਵਾਰ ਨੂੰ ਵੀ ਈਡੀ ਨੇ ਰਿਸ਼ਵ ਕੁਮਾਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।