ਪੰਜਾਬ ਪੁਲਿਸ ਨੂੰ ਮਿਲੀ ਸਫਲਤਾ,ਰਿੰਦਾ ਦੇ ਤਿੰਨ ਸਾਥੀ ਹਥਿਆਰਾਂ ਸਮੇਤ ਕਾਬੂ

ਪੰਜਾਬ


ਅੰਮ੍ਰਿਤਸਰ, 11 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਸਰਹੱਦ ਪਾਰੋਂ ਪਾਕਿਸਤਾਨ ‘ਚ ਬੈਠੇ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਦੇ ਸਾਥੀਆਂ ਮਨਦੀਪ ਸਿੰਘ ਅਰਸ਼, ਗਗਨਦੀਪ ਸਿੰਘ ਅਤੇ ਪਿਆਰੇ ਨੂੰ ਥਾਣਾ ਰਮਦਾਸ ਦੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੇ ਕਬਜ਼ੇ ‘ਚੋਂ 9 ਐੱਮ.ਐੱਮ. ਦਾ ਇੱਕ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਹੋਏ। ਫ਼ਿਲਹਾਲ ਪੁਲਿਸ ਨੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਨ ਲਈ ਮਾਣਯੋਗ ਅਦਾਲਤ ਦੀਆਂ ਹਦਾਇਤਾਂ ‘ਤੇ ਪੁੱਛਗਿੱਛ ਲਈ ਪੁਲਿਸ ਰਿਮਾਂਡ ‘ਤੇ ਲਿਆ ਹੈ।
ਥਾਣਾ ਰਮਦਾਸ ਦੇ ਇੰਚਾਰਜ ਐਸ.ਆਈ. ਮਨਜੀਤ ਸਿੰਘ ਨੂੰ ਇਨਪੁਟ ਸੀ ਕਿ ਵਿਦੇਸ਼ ‘ਚ ਬੈਠਾ ਹਰਪ੍ਰੀਤ ਸਿੰਘ ਹੈਪੀ ਅਤੇ ਪਾਕਿਸਤਾਨ ‘ਚ ਬੈਠੇ ਹਰਵਿੰਦਰ ਸਿੰਘ ਰਿੰਦਾ ਡਰੋਨਾਂ ਰਾਹੀਂ ਪੰਜਾਬ ‘ਚ ਹੈਰੋਇਨ ਅਤੇ ਅਸਲਾ ਭੇਜ ਰਿਹਾ ਹੈ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਆਪਣੇ ਸਾਥੀਆਂ ਨੂੰ ਤਿਆਰ ਕਰ ਰਿਹਾ ਹੈ। ਪੁਲਿਸ ਨੂੰ ਇਹ ਵੀ ਇਨਪੁੱਟ ਸੀ ਕਿ ਤਿੰਨੇ ਮੁਲਜ਼ਮ ਸਰਹੱਦ ਪਾਰੋਂ ਹਥਿਆਰ ਲੈ ਕੇ ਆਏ ਸਨ, ਜਿਸ ‘ਤੇ ਤਿੰਨਾਂ ਨੂੰ ਨਾਕਾਬੰਦੀ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਹਥਿਆਰ ਬਰਾਮਦ ਕੀਤੇ ਗਏ। ਪੁਲਿਸ ਤਿੰਨਾਂ ਦੋਸ਼ੀਆਂ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ।

Leave a Reply

Your email address will not be published. Required fields are marked *