ਮੋਹਾਲੀ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ, 40 ਮੁਸਲਿਮ ਪਰਿਵਾਰ ਹੋਏ ਆਪ ਵਿੱਚ ਸ਼ਾਮਿਲ

ਪੰਜਾਬ

ਆਪ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਆਖਿਆ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਜੀ ਆਇਆ

ਮੋਹਾਲੀ 11 ਅਪ੍ਰੈਲ,ਬੋਲੇ ਪੰਜਾਬ ਬਿਓਰੋ : ਅੱਜ ਮੋਹਾਲੀ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਪਿੰਡ ਮਟੌਰ ਵਿਖੇ ਸਥਿਤ ਰੂਹਾਨੀ ਮੁਸਲਿਮ ਵੈਲਫੇਅਰ ਕਮੇਟੀ ਨਾਲ ਸੰਬੰਧਿਤ 40 ਮੁਸਲਿਮ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ, ਇਹਨਾਂ ਸਭਨਾਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਵਿੱਚ ਯੂਥ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਜੀ ਆਇਆ ਆਖਿਆ, ਅਤੇ ਹਾਜ਼ਰੀਨ ਸਭਨਾਂ ਨੂੰ ਈਦ ਦੇ ਪਵਿੱਤਰ ਤਿਉਹਾਰ ਦੀ ਮੁਬਾਰਕਬਾਦ ਵੀ ਦਿੱਤੀ, ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਸਰਬਜੀਤ ਸਿੰਘ ਸਮਾਣਾ ਕੌਂਸਲਰ ਅੱਜ ਆਪਣੇ ਸਾਥੀਆਂ ਸਮੇਤ ਈਦ ਦੇ ਪਾਵਨ ਤਿਉਹਾਰ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨਾਲ ਈਦ ਮਨਾਉਣ ਦੇ ਲਈ ਪਿੰਡ ਮਟੌਰ ਪਹੁੰਚੇ ਸਨ, ਇੱਥੇ ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਇੱਛਾ ਪ੍ਰਗਟਾਈ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਸਭਨਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਨ ਦੀ ਰਸਮੀ ਪ੍ਰਕਿਰਿਆ ਨੂੰ ਅਮਲੀ ਜਾਮਾ ਪਹਿਨਾਇਆ,
ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਰੂਹਾਨੀ ਮੁਸਲਿਮ ਵੈਲਫੇਅਰ ਕਮੇਟੀ ਮਟੌਰ ਦੇ ਨਾਲ ਸੰਬੰਧਿਤ ਇਹਨਾਂ 40 ਪਰਿਵਾਰ ਦੇ ਨੁਮਾਇੰਦਿਆਂ ਨੂੰ ਉਹ ਪਾਰਟੀ ਵਿੱਚ ਬਣਦੀ ਨੁਮਾਇੰਦਗੀ ਦਵਾਉਣ ਲਈ ਹਾਈ ਕਮਾਂਡ ਨਾਲ ਗੱਲ ਕਰਨਗੇ, ਇਸ ਮੌਕੇ ਤੇ ਰੂਹਾਨੀ ਮੁਸਲਿਮ ਵੈਲਫੇਅਰ ਕਮੇਟੀ ਦੇ ਸਲੀਮ ਖਾਨ, ਸੌਦਾਗਰ ਖਾਨ,ਸਿਤਾਰ ਖਾਨ, ਖਾਨ ਟੇਲਰ, ਮਨਜੀਤ ਖਾਨ, ਅਬਦੁਲ ਹਮੀਦ,ਬਾਰੂ ਖਾਨ, ਮੁਖਤਿਆਰ ਖਾਨ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਨੇਤਾ- ਹਰਪਾਲ ਸਿੰਘ ਚੰਨਾ, ਤਰਲੋਚਨ ਸਿੰਘ ਮਟੌਰ, ਸੁਰਿੰਦਰ ਸ਼ਰਮਾ, ਜਗਦੇਵ ਸ਼ਰਮਾ ਵੀ ਹਾਜ਼ਰ ਸਨ

Leave a Reply

Your email address will not be published. Required fields are marked *