ਸ਼ੰਭੂ ਬਾਰਡਰ ‘ਤੇ ਧਰਨੇ ‘ਚ ਹਿੱਸਾ ਲੈ ਕੇ ਜਾ ਰਹੇ ਕਿਸਾਨ ਦੀ ਸੜਕ ਹਾਦਸੇ ਦੌਰਾਨ ਮੌਤ

ਪੰਜਾਬ


ਰਾਜਪੁਰਾ, 11 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਇੱਕ ਕਿਸਾਨ ਦੀ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਜੰਡਵਾਲਾ ਬਠਿੰਡਾ ਦਾ ਰਹਿਣ ਵਾਲਾ ਮੇਜਰ ਸਿੰਘ 75 ਸ਼ੰਭੂ ਸਰਹੱਦ ’ਤੇ ਕਿਸਾਨ ਯੂਨੀਅਨ ਵੱਲੋਂ ਦਿੱਤੇ ਜਾ ਰਹੇ ਧਰਨੇ ’ਚ ਹਿੱਸਾ ਲੈਣ ਮਗਰੋਂ ਗਗਨ ਚੌਕ ’ਤੇ ਖੜ੍ਹਾ ਸੀ ਤਾਂ ਉਸ ਨੂੰ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ।
ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਟਰੈਫਿਕ ਪੁਲੀਸ ਮੁਲਾਜ਼ਮਾਂ ਨੇ ਉਸ ਨੂੰ ਰਾਜਪੁਰਾ ਚੰਡੀਗੜ੍ਹ ਰੋਡ ’ਤੇ ਸਥਿਤ ਇਕ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਚੈੱਕਅਪ ਕਰਨ ਮਗਰੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ’ਤੇ ਪੁਲੀਸ ਨੇ ਮੁਲਜ਼ਮ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।