ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਪ ਮੁਹਾਰੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ: ਐਮ.ਪੀ. ਪਟਿਆਲਾ

Uncategorized ਚੰਡੀਗੜ੍ਹ ਪੰਜਾਬ

ਵਧ ਰਿਹਾ ਭਾਜਪਾ ਪਰਿਵਾਰ ਇਹ ਦੇਖ ਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਸੈਂਕੜੇ ਨਵੇਂ ਲੋਕ ਰੋਜ਼ਾਨਾ ਸਾਡੇ ਨਾਲ ਜੁੜ ਰਹੇ ਹਨ: ਪ੍ਰਨੀਤ ਕੌਰ

ਪਟਿਆਲਾ, 12 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਆਗਾਮੀ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਾ ਭਰੋਸਾ ਪ੍ਰਗਟਾਇਆ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਨੂੰ ਇਹ ਦੇਖ ਕੇ ਖੁਸ਼ੀ ਹੋ ਰਹੀ ਹੈ ਕਿ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਰੋਜ਼ਾਨਾ ਸੈਂਕੜੇ ਲੋਕਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਤੇਜ਼ੀ ਨਾਲ ਵੱਧ ਰਿਹਾ ਹੈ। ਇਹ ਲੋਕ ਵਿਕਾਸ ਕੇਂਦਰਿਤ ਪਾਰਟੀ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਹਨ ਜੋ ਸੱਚਮੁੱਚ ਆਮ ਜਨਤਾ ਦੀ ਬਿਹਤਰੀ ਲਈ ਕੰਮ ਕਰਦੀ ਹੈ।”

ਉਨ੍ਹਾਂ ਅੱਗੇ ਕਿਹਾ, “ਸ਼੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਲੋਕ ਆਪ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਪਿਆਰ ਅਤੇ ਸਮਰਥਨ ਦਾ ਇਹ ਜ਼ਬਰਦਸਤ ਪ੍ਰਦਰਸ਼ਨ ਇਹ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਪੰਜਾਬ ਅਤੇ ਭਾਰਤ ਦੇ ਬਿਹਤਰ ਭਵਿੱਖ ਲਈ ਭਾਰਤੀ ਜਨਤਾ ਪਾਰਟੀ ਨੂੰ ਵੋਟ ਪਾਉਣ ਅਤੇ ਚੁਣਨ ਲਈ ਤਿਆਰ ਹਨ।”

ਪਟਿਆਲਾ ਦੇ ਵੱਖ-ਵੱਖ ਹਲਕਿਆਂ ਦੇ ਸੈਂਕੜੇ ਲੋਕਾਂ ਨੇ ਪ੍ਰਨੀਤ ਕੌਰ ਦਾ ਇੱਥੇ ਮੋਤੀਬਾਗ ਪੈਲੇਸ ਸਥਿਤ ਰਿਹਾਇਸ਼ ‘ਤੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ।

Leave a Reply

Your email address will not be published. Required fields are marked *