ਆਸਟ੍ਰੇਲੀਆ ਦੇ ਇੱਕ ਮਾਲ ‘ਚ ਗੋਲੀਬਾਰੀ ਤੇ ਚਾਕੂਬਾਜ਼ੀ, ਪੁਲਿਸ ਮੌਕੇ ‘ਤੇ ਪਹੁੰਚੀ

ਸੰਸਾਰ


ਸਿਡਨੀ, 13 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਆਸਟ੍ਰੇਲੀਆ ਦੇ ਸਿਡਨੀ ਸ਼ਹਿਰ ‘ਚ ਸਥਿਤ ਵੈਸਟਫੀਲਡ ਬੌਂਡੀ ਜੰਕਸ਼ਨ ਮਾਲ ‘ਚ ਚਾਕੂਬਾਜ਼ੀ ਅਤੇ ਗੋਲੀਬਾਰੀ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮੌਕੇ ‘ਤੇ ਪੁਲਿਸ ਵੱਲੋਂ ਕਾਰਵਾਈ ਜਾਰੀ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਇਸ ਘਟਨਾ ਦੇ ਪਿੱਛੇ ਕੌਣ ਲੋਕ ਹਨ।
ਉੱਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਮਾਲ ਦੇ ਅੰਦਰੋਂ ਗੋਲੀਬਾਰੀ ਦੀ ਆਵਾਜ਼ ਆ ਰਹੀ ਸੀ। ਕਰੀਬ ਚਾਰ ਵਿਅਕਤੀਆਂ ‘ਤੇ ਚਾਕੂਆਂ ਨਾਲ ਹਮਲਾ ਕੀਤਾ ਗਿਆ। ਇਸ ਘਟਨਾ ‘ਚ ਕਈ ਲੋਕ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਭੀੜ ਇਧਰ-ਉਧਰ ਭੱਜਦੀ ਨਜ਼ਰ ਆਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੀਆਂ ਕਈ ਗੱਡੀਆਂ ਅਤੇ ਐਂਬੂਲੈਂਸ ਮੌਕੇ ‘ਤੇ ਪਹੁੰਚ ਗਈਆਂ।
ਇਸ ਘਟਨਾ ਨਾਲ ਜੁੜੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।