ਮੋਹਾਲੀ ਦੇ ਮਟੌਰ ਥਾਣੇ ਦੇ ਐਸਐਚਓ ‘ਤੇ ਗੋਲ਼ੀਬਾਰੀ

ਚੰਡੀਗੜ੍ਹ ਪੰਜਾਬ


ਰੋਪੜ, 13 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਮੋਹਾਲੀ ਦੇ ਮਟੌਰ ਥਾਣੇ ਦੇ SHO ਗੱਬਰ ਸਿੰਘ ‘ਤੇ ਜਾਨਲੇਵਾ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਐੱਸਐੱਚਓ ਕਿਸੇ ਕੰਮ ਲਈ ਰੋਪੜ ਜਾ ਰਿਹਾ ਸੀ। ਰਸਤੇ ਵਿੱਚ ਜਦੋਂ ਉਹ ਮੋਰਿੰਡਾ ਪਹੁੰਚਿਆ ਤਾਂ ਕੁਝ ਵਿਅਕਤੀ ਉਸ ਦਾ ਪਿੱਛਾ ਕਰ ਰਹੇ ਸਨ, ਜਿਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਪਤਾ ਲੱਗਾ ਹੈ ਕਿ ਉਕਤ ਹਮਲਾ ਕਿਸੇ ਪੁਰਾਣੀ ਰੰਜਿਸ਼ ਕਾਰਨ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਐੱਸ.ਐੱਚ.ਓ. ਦੀ ਸੁਰੱਖਿਆ ਵਧਾਉਦਿਆਂ ਉਨ੍ਹਾਂ ਨੂੰ ਬੁਲੇਟ ਪਰੂਫ ਗੱਡੀ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਥਾਣਾ ਭਗਵੰਤਪੁਰ ਰੋਪੜ ਦੀ ਪੁਲੀਸ ਨੇ ਧਾਰਾ 307 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।