ਲੁਧਿਆਣਾ ‘ਚ ਮੈਡੀਕਲ ਕਰਵਾਉਣ ਆਇਆ ਮੁਲਜ਼ਮ ਹੱਥਕੜੀ ਛੁਡਵਾ ਕੇ ਫ਼ਰਾਰ

ਚੰਡੀਗੜ੍ਹ ਪੰਜਾਬ


ਲੁਧਿਆਣਾ, 13 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਸਾਹਨੇਵਾਲ ਦੇ ਸਿਵਲ ਹਸਪਤਾਲ ‘ਚ ਲੁੱਟ-ਖੋਹ ਦੇ ਦੋਸ਼ ‘ਚ ਗ੍ਰਿਫਤਾਰ ਚਾਰ ਦੋਸ਼ੀਆਂ ਦਾ ਮੈਡੀਕਲ ਕਰਵਾਉਣ ਗਈ ਟੀਮ ਨੂੰ ਚਕਮਾ ਦੇ ਕੇ ਇਕ ਮੁਲਜ਼ਮ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਪੁਲੀਸ ਮੁਲਾਜ਼ਮ ਨੂੰ ਹੱਥਕੜੀ ਛੁਡਵਾਉਣ ਲਈ ਧੱਕਾ ਦਿੱਤਾ ਤੇ ਉਹ ਹਥਕੜੀ ਸਮੇਤ ਫਰਾਰ ਹੋ ਗਿਆ। ਟੀਮ ਨੇ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਮੁਲਜ਼ਮਾਂ ਨੂੰ ਫੜਨ ਲਈ ਯਤਨ ਸ਼ੁਰੂ ਕਰ ਦਿੱਤੇ। ਫਰਾਰ ਮੁਲਜ਼ਮ ਦੀ ਪਛਾਣ ਅਮਨ ਪੁੱਤਰ ਉਦੇਸ਼ ਕੁਮਾਰ ਵਾਸੀ ਸਤਜੋਤ ਨਗਰ, ਧਾਂਧਰਾ ਰੋਡ ਵਜੋਂ ਹੋਈ ਹੈ। ਸਬ ਇੰਸਪੈਕਟਰ ਸਤਨਾਮ ਸਿੰਘ ਦੇ ਬਿਆਨਾਂ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਪੁਲਸ ਮੁਲਾਜ਼ਮਾਂ ਨੇ ਦੋਸ਼ੀ ਨੂੰ ਫੜਨ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਸ ਦੇ ਹੱਥ ਕੁਝ ਨਹੀਂ ਲੱਗਾ। ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਦੀ ਭਾਲ ਲਈ ਇਕ ਪਾਰਟੀ ਬਣਾ ਕੇ ਭੇਜੀ ਗਈ ਹੈ, ਜੋ ਉਸ ਦੇ ਘਰ ਅਤੇ ਰਿਸ਼ਤੇਦਾਰਾਂ ਦੇ ਘਰਾਂ ‘ਤੇ ਛਾਪੇਮਾਰੀ ਕਰ ਰਹੀ ਹੈ ਅਤੇ ਦੋਸ਼ੀ ਦਾ ਪਤਾ ਲਗਾ ਰਹੀ ਹੈ।

Leave a Reply

Your email address will not be published. Required fields are marked *