ਸਲਮਾਨ ਖਾਨ ਦੀ ਰਿਹਾਇਸ਼ ਦੇ ਬਾਹਰ ਫਾਇਰਿੰਗ

ਚੰਡੀਗੜ੍ਹ ਨੈਸ਼ਨਲ ਪੰਜਾਬ


ਮੁੰਬਈ, 14 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਹੋਣ ਦੀ ਜਾਣਕਾਰੀ ਮਿਲੀ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਅੱਜ ਸਵੇਰੇ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਅੱਜ ਸਵੇਰੇ 5 ਵਜੇ ਮੋਟਰਸਾਈਕਲ ‘ਤੇ ਸਵਾਰ ਅਣਪਛਾਤੇ ਵਿਅਕਤੀਆਂ ਨੇ ਬਾਂਦਰਾ ਸਥਿਤ ਸਲਮਾਨ ਖਾਨ ਦੇ ਘਰ ਦੇ ਬਾਹਰ ਕਈ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ।ਪਤਾ ਲੱਗਾ ਹੈ ਕਿ ਘਟਨਾ ਵੇਲੇ ਸਲਮਾਨ ਖਾਨ ਘਰ ਵਿਚ ਹੀ ਮੌਜੂਦ ਸੀ।
 ਮੁੰਬਈ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਗੋਲੀ ਚਲਾਉਣ ਵਾਲੇ ਵਿਅਕਤੀ ਦਾ ਪਤਾ ਲਗਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਸਲਮਾਨ ਖਾਨ ਨੂੰ ਪਹਿਲਾਂ ਵੀ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ, ਜਿਸ ਦੇ ਮੱਦੇਨਜ਼ਰ ਉਸ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਸੀ। ਕੁਝ ਮਹੀਨੇ ਪਹਿਲਾਂ ਉਸ ਦੇ ਪਿਤਾ ਨੂੰ ਸੈਰ ਦੌਰਾਨ ਪਰਚੀ ਮਿਲੀ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਸਲਮਾਨ ਨੂੰ ਮਾਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਮੁੰਬਈ ਪੁਲਿਸ ਨੇ ਉਨ੍ਹਾਂ ਦੀ ਸੁਰੱਖਿਆ ਵਧਾ ਕੇ ਵਾਈ ਪਲੱਸ ਕਰ ਦਿੱਤੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।