ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼

ਚੰਡੀਗੜ੍ਹ ਪੰਜਾਬ


ਬਰਨਾਲਾ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪੰਜਾਬ ‘ਚ ਬਰਨਾਲਾ ਪੁਲਿਸ ਨੇ ਇੱਕ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ 2100 ਕਿਲੋ ਭੁੱਕੀ ਬਰਾਮਦ ਕਰਕੇ ਸਿਰਸਾ, ਹਰਿਆਣਾ ਦੇ ਰਹਿਣ ਵਾਲੇ ਵਿਕਰਮ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਧਨੌਲਾ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਮਾਮਲੇ ‘ਚ ਹੋਰ ਕੁਨੈਕਸ਼ਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਐਕਸ ‘ਤੇ ਪੋਸਟ ਕਰਦੇ ਹੋਏ ਪੰਜਾਬ ਪੁਲਿਸ ਦੇ ਡੀਜੀਪੀ ਨੇ ਕਿਹਾ ਕਿ ਅਸੀਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹਾਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।