ਲੋਕ ਸਭਾ ਟਿਕਟ ਮਿਲਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਕਾਂਗਰਸ ਪਾਰਟੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਟਿਕਟ ਮਿਲਣ ਤੋਂ ਬਾਅਦ ਉਹ ਆਪਣੇ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਪੁੱਜੇ ਅਤੇ ਗੁਰੂ ਸਾਹਿਬ ਅੱਗੇ ਮੱਥਾ ਟੇਕਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਦੋਆਬੇ ਦੇ ਜਲੰਧਰ ਤੋਂ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਜਿਸ ਲਈ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਆਏ ਹਨ।
ਉਨ੍ਹਾਂ ਕਿਹਾ ਕਿ ਮੈਂ ਜਲੰਧਰ ਅਤੇ ਦੁਆਬੇ ਦੇ ਮਾਲਕਾਂ ਕੋਲ ਸੇਵਕ ਵਜੋਂ ਜਾਣਾ ਹੈ। ਜਿਸ ਤਰ੍ਹਾਂ ਸੁਦਾਮਾ ਆਪਣੇ ਕ੍ਰਿਸ਼ਨ ਕੋਲ ਗਿਆ ਅਤੇ ਕ੍ਰਿਸ਼ਨ ਨੇ ਉਸ ਦਾ ਸਨਮਾਨ ਕੀਤਾ, ਉਸੇ ਤਰ੍ਹਾਂ ਮੈਂ ਵੀ ਸੁਦਾਮਾ ਬਣ ਕੇ ਜਲੰਧਰ ਜਾ ਰਿਹਾ ਹਾਂ, ਮੈਂ ਜਲੰਧਰ ਵਾਸੀਆਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਸ੍ਰੀ ਕ੍ਰਿਸ਼ਨ ਦੇ ਰੂਪ ਵਿੱਚ ਮੇਰੀ ਰੱਖਿਆ ਕਰਨ। ਅੱਜ ਮੈਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਹਾਂ ਅਤੇ ਅਰਦਾਸ ਕੀਤੀ ਹੈ ਕਿ ਵਾਹਿਗੁਰੂ ਮੈਨੂੰ ਲੋਕਾਂ ਦੀ ਸੇਵਾ ਕਰਨ ਦਾ ਬਲ ਬਖਸ਼ਣ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।