ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਕਰਨ ਵਾਲੇ 2 ਹਮਲਾਵਰਾਂ ਦੀਆਂ ਤਸਵੀਰਾਂ ਅਤੇ ਵੀਡੀਓ ਆਈ ਸਾਹਮਣੇ

ਨੈਸ਼ਨਲ

ਮੁੰਬਈ, ਬੋਲੇ ਪੰਜਾਬ ਬਿਉਰੋ: ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋ ਹਮਲਾਵਰਾਂ ਦੀਆਂ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਈਆਂ ਹਨ। ਇੱਕ ਹਮਲਾਵਰ ਕਾਲੇ ਅਤੇ ਚਿੱਟੇ ਰੰਗ ਦੀ ਟੀ-ਸ਼ਰਟ ਵਿੱਚ ਨਜ਼ਰ ਆ ਰਿਹਾ ਹੈ, ਜਦਕਿ ਦੂਜਾ ਲਾਲ ਰੰਗ ਦੀ ਟੀ-ਸ਼ਰਟ ਵਿੱਚ ਹੈ। ਇਨ੍ਹਾਂ ਤਸਵੀਰਾਂ ਦੇ ਆਧਾਰ ‘ਤੇ ਦੋਵਾਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ। ਦੋਵਾਂ ਸ਼ੂਟਰਾਂ ਬਾਰੇ ਕੇਂਦਰੀ ਏਜੰਸੀਆਂ ਨੂੰ ਅਹਿਮ ਸੁਰਾਗ ਮਿਲੇ ਹਨ। ਜ਼ਿਕਰਯੋਗ ਹੈ ਕਿ ਐਤਵਾਰ ਤੜਕੇ ਮੁੰਬਈ ‘ਚ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਉਸਦੀ ਰਿਹਾਇਸ਼ ਦੇ ਆਲੇ ਦੁਆਲੇ ਸੁਰੱਖਿਆ ਵਧਾ ਦਿੱਤੀ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ।
ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਵੇਰੇ 5 ਵਜੇ ਦੇ ਕਰੀਬ ਬਾਂਦਰਾ ਇਲਾਕੇ ‘ਚ ਸਥਿਤ ‘ਗੈਲੇਕਸੀ ਅਪਾਰਟਮੈਂਟਸ’ ਦੇ ਬਾਹਰ ਦੋ ਵਿਅਕਤੀਆਂ ਨੇ ਚਾਰ ਗੋਲੀਆਂ ਚਲਾਈਆਂ ਅਤੇ ਭੱਜ ਗਏ। ਇਸ ਇਮਾਰਤ ‘ਚ ਅਭਿਨੇਤਾ ਸਲਮਾਨ ਖਾਨ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਖਾਨ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਸ ਨੇ ਦੋਸ਼ੀਆਂ ਦੀ ਪਛਾਣ ਕਰਨ ਲਈ ਉਨ੍ਹਾਂ ਦੇ ਘਰ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਥਾਨਕ ਪੁਲਿਸ, ਅਪਰਾਧ ਸ਼ਾਖਾ ਅਤੇ ਫੋਰੈਂਸਿਕ ਵਿਗਿਆਨ ਮਾਹਿਰਾਂ ਦੀ ਟੀਮ ਵੀ ਸਬੂਤ ਇਕੱਠੇ ਕਰਨ ਲਈ ਮੌਕੇ ‘ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ

Leave a Reply

Your email address will not be published. Required fields are marked *