ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਲੱਖਾ ਸਿਧਾਣਾ ਨੂੰ ਐਲਾਨਿਆ ਉਮੀਦਵਾਰ

ਚੋਣਾਂ ਪੰਜਾਬ

ਬਠਿੰਡਾ, ਬੋਲੇ ਪੰਜਾਬ ਬਿਓਰੋ – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦਾ ਐਲਾਨ ਅੱਜ ਬਠਿੰਡਾ ਵਿਖੇ ਇਕ ਪ੍ਰੈੱਸ ਕਾਨਫਰੰਸ ਕਰਕੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਕੀਤਾ ਗਿਆ। ਲੱਖਾ ਸਿਧਾਣਾ ਸਮੇਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਹੁਣ ਤੱਕ ਕੁਲ 11 ਉਮੀਦਵਾਰ ਐਲਾਨ ਦਿੱਤੇ ਗਏ ਹਨ।

ਦੱਸ ਦਈਏ ਕਿ ਲੱਖਾ ਸਿਧਾਣਾ ਨੇ ਹਲਕਾ ਮੌੜ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਵੀ ਲੜੀਆਂ ਸਨ, ਹਾਲਾਂਕਿ ਉਨ੍ਹਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਸੀ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।