CM MANN ਅੱਜ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

ਨੈਸ਼ਨਲ ਪੰਜਾਬ

ਨਵੀਂ ਦਿੱਲੀ, ਬੋਲੇ ਪੰਜਾਬ ਬਿਉਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤਿਹਾੜ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਦੁਪਹਿਰ 12.00 ਵਜੇ ਹੋਵੇਗੀ। ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਦੀ ਕੇਜਰੀਵਾਲ ਨਾਲ ਮੁਲਾਕਾਤ ਤੈਅ ਹੋਈ ਸੀ ਪਰ ਬਾਅਦ ਵਿਚ ਮੌਕੇ ’ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਣਾਂ ਦਾ ਹਵਾਲਾ ਦੇ ਕੇ ਮੁਲਾਕਾਤ ਰੱਦ ਕਰ ਦਿੱਤੀ ਸੀ।ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਵਿਚਕਾਰ ਫੇਸ ਟੂ ਫੇਸ ਮੁਲਾਕਾਤ ਨਹੀਂ ਹੋਵੇਗੀ। ਇਹ ਮੀਟਿੰਗ ਜੰਗਲੇ ‘ਚ ਹੋਵੇਗੀ। ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇਸ ‘ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸੀਐਮ ਮਾਨ ਅਪਰਾਧੀ ਨਹੀਂ ਹੈ। ਉਨ੍ਹਾਂ ਦੀ ਸਿੱਧੇ ਤੌਰ ‘ਤੇ ਮੁਲਾਕਾਤ ਕਰਵਾਉਣੀ ਚਾਹੀਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।