ਸੁਨਿਆਰੇ ਦੀ ਦੁਕਾਨ ‘ਤੇ ਪਿਸਤੌਲ ਦੀ ਨੋਕ ‘ਤੇ ਲੁੱਟ ਕਰਨ ਵਾਲਾ ਕਾਬੂ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਥਾਣਾ ਸੀ ਡਵੀਜ਼ਨ ਦੀ ਪੁਲਸ ਨੇ ਹਾਲ ਹੀ ‘ਚ ਗੇਟ ਹਕੀਮਾ ਨੇੜੇ ਇਕ ਸੁਨਿਆਰੇ ਦੀ ਦੁਕਾਨ ‘ਤੇ ਪਿਸਤੌਲ ਦੀ ਨੋਕ ‘ਤੇ ਲੁੱਟ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਸ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੋਸ਼ੀ ਦੇ ਕਬਜ਼ੇ ‘ਚੋਂ ਵਾਰਦਾਤ ਦੌਰਾਨ ਵਰਤੀ ਗਈ ਖਿਡੌਣਾ ਪਿਸਤੌਲ ਵੀ ਬਰਾਮਦ ਕਰ ਲਈ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਇੱਕ ਐਕਟਿਵਾ ਅਤੇ ਲੁੱਟੀ ਗਈ 2500 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਜਗਦੀਸ਼ ਸਿੰਘ ਉਰਫ ਗੋਲਡੀ ਵਾਸੀ ਦਸਮੇਸ਼ ਨਗਰ ਤਰਨਤਾਰਨ ਰੋਡ ਵਜੋਂ ਹੋਈ ਹੈ।
ਇਸ ਸਬੰਧੀ ਏ.ਡੀ.ਸੀ.ਪੀ.-1 ਸਿਟੀ ਡਾ.ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਮੁਲਜ਼ਮ ਨੇ ਐਕਟਿਵਾ ‘ਤੇ ਜਾਅਲੀ ਨੰਬਰ ਲਿਖਿਆ ਹੋਇਆ ਸੀ। ਉਪਰੋਕਤ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨੇ ਆਪਣੇ ਕੱਪੜੇ ਬਦਲ ਲਏ ਤਾਂ ਜੋ ਉਹ ਸੀ.ਸੀ.ਟੀ.ਵੀ. ਫੁਟੇਜ ਸਬੰਧੀ ਪੁਲਿਸ ਨੂੰ ਧੋਖਾ ਦੇ ਸਕੇ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਕੇਂਦਰੀ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਇਆ ਸੀ। ਉਕਤ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਚੋਰੀ ਅਤੇ ਖੋਹ ਦੇ ਚਾਰ ਕੇਸ ਦਰਜ ਹਨ।

Leave a Reply

Your email address will not be published. Required fields are marked *