75 ਸਾਲ ਦੇ ਇਤਿਹਾਸ ‘ਚ ਸਭ ਤੋਂ ਵੱਡੀ ਰਾਸ਼ੀ ,ਚੋਣ ਕਮਿਸ਼ਨ ਨੇ ਹੁਣ ਤੱਕ ਜ਼ਬਤ ਕੀਤੇ ਹਜ਼ਾਰਾਂ ਕਰੋੜ ਰੁਪਏ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 16 ਅਪ੍ਰੈਲ, ਬੋਲੇ ਪੰਜਾਬ ਬਿਉਰੋ :
ਚੋਣ ਕਮਿਸ਼ਨ ਦੇ ਬਿਆਨ ਅਨੁਸਾਰ, “2024 ਦੀਆਂ ਆਮ ਚੋਣਾਂ ਦੀ ਪ੍ਰਕਿਰਿਆ ਜਾਰੀ ਹੈ,ਚੋਣ ਕਮਿਸ਼ਨ ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ 75 ਸਾਲਾਂ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਰਾਸ਼ੀ ਜ਼ਬਤ ਕਰਨ ਦੇ ਰਾਹ ‘ਤੇ ਹੈ।”
18ਵੀਂ ਲੋਕ ਸਭਾ ਚੋਣਾਂ ਸਬੰਧੀ ਕਾਰਵਾਈ ਦੀ ਕਮਿਸ਼ਨ ਨੇ ਇੱਕ ਅਹਿਮ ਜਾਣਕਾਰੀ ਦਿੱਤੀ ਹੈ।ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਅਧਿਕਾਰੀ 1 ਮਾਰਚ ਤੋਂ ਹਰ ਰੋਜ਼ 100 ਕਰੋੜ ਰੁਪਏ ਜ਼ਬਤ ਕਰ ਰਹੇ ਹਨ। ਇਨਫੋਰਸਮੈਂਟ ਅਧਿਕਾਰੀਆਂ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਹੁਣ ਤੱਕ 4,650 ਕਰੋੜ ਰੁਪਏ ਜ਼ਬਤ ਕਰ ਲਏ ਹਨ, ਜੋ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਹੋਈ ਕੁੱਲ ਜ਼ਬਤੀ ਤੋਂ ਕਿਤੇ ਵੱਧ ਹਨ।
ਚੋਣ ਕਮਿਸ਼ਨ ਨੇ ਕਿਹਾ ਕਿ ਅਸੀਂ ਚੋਣਾਂ ਵਿੱਚ ਪੈਸੇ ਦੀ ਤਾਕਤ ਦੇ ਪ੍ਰਭਾਵ ਨੂੰ ਰੋਕਣ ਲਈ ਹਰ ਰੋਜ਼ 100 ਕਰੋੜ ਰੁਪਏ ਜ਼ਬਤ ਕਰ ਰਹੇ ਹਾਂ।
ਕਮਿਸ਼ਨ ਨੇ ਦੱਸਿਆ ਕਿ 395.95 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਹੈ ਅਤੇ 489.31 ਕਰੋੜ ਰੁਪਏ ਦੀ ਸ਼ਰਾਬ, 2068.58 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ, 562.10 ਕਰੋੜ ਰੁਪਏ ਦਾ ਸੋਨਾ ਅਤੇ 1142.49 ਕਰੋੜ ਰੁਪਏ ਦਾ ਹੋਰ ਸਾਮਾਨ ਜ਼ਬਤ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।