ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ‘ਤੇ ਕਤਲਾਨਾ ਹਮਲੇ ਦੀ ਗੱਲ ਆਈ ਸਾਹਮਣੇ,ਪੁਲਿਸ ਵੱਲੋਂ ਖੰਡਨ

ਚੰਡੀਗੜ੍ਹ ਪੰਜਾਬ


ਭੁੱਚੋ ,17 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਹਲਕਾ ਭੁੱਚੋ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ‘ਤੇ ਕਾਤਲਾਨਾ ਹਮਲੇ ਦੀ ਗੱਲ ਸਾਹਮਣੇ ਆ ਰਹੀ ਹੈ।ਇਸ ਹਮਲੇ ਵਿਚ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਵਾਲ-ਵਾਲ ਬਚਣ ਦੀ ਗੱਲ ਕਹੀ ਜਾ ਰਹੀ ਹੈ।ਸੂਤਰਾਂ ਮੁਤਾਬਕ ਹਮਲਾਵਰਾਂ ਨੇ ਵਿਧਾਇਕ ਜਗਸੀਰ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਉਨ੍ਹਾਂ ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਇਹ ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਚਾਰ ਮੁਲਜ਼ਮਾਂ ਵਿਚੋਂ ਦੋ ਨੂੰ ਕਾਬੂ ਕਰ ਲਿਆ ਹੈ ਅਤੇ ਦੋ ਮੁਲਜ਼ਮ ਫਰਾਰ ਹਨ।
ਇਸੇ ਦੌਰਾਨ ਭੁੱਚੋ ਵਿੱਖੇ ਵਿਧਾਇਕ ਉਤੇ ਹੋਏ ਹਮਲੇ ਦੀ ਖ਼ਬਰ ਤੋਂ ਬਾਅਦ ਪੁਲਿਸ ਨੇ ਸਪੱਸ਼ਟੀਕਰਨ ਦਿੱਤਾ ਹੈ। ਪੁਲਿਸ ਨੇ ਵਿਧਾਇਕ ਉਤੇ ਹਮਲੇ ਦੀ ਖ਼ਬਰ ਨੂੰ ਝੂਠਾ ਕਰਾਰ ਦਿੱਤਾ ਹੈ। ਭੁੱਚੋ ਮੰਡੀ ਚੌਂਕੀ ਇੰਚਾਰਜ ਵੱਲੋਂ ਇਸ ਸਬੰਧੀ ਇਕ ਵੀਡੀਓ ਜਾਰੀ ਕੀਤੀ ਗਈ ਹੈ।
ਦੱਸਿਆ ਗਿਆ ਹੈ ਕਿ ਭੁੱਚੋ ਦੇ ਵਿਧਾਇਕ ‘ਤੇ ਹੋਏ ਹਮਲੇ ਦੀ ਝੂਠੀ ਖਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਮਾਮਲੇ ਦੇ ਤੱਥ ਇਹ ਹਨ ਕਿ ਭੁੱਚੋ ਪੁਲਿਸ ਚੌਂਕੀ ਦੇ ਬਾਹਰ ਦੋ ਧਿਰਾਂ ਇਕੱਠੀਆਂ ਹੋਈਆਂ ਸਨ। ਵਿਧਾਇਕ ਉਨ੍ਹਾਂ ਦੀ ਗੱਲ ਸੁਣਨ ਆਏ ਸਨ। ਗੱਲ ਸੁਣਨ ਤੋਂ ਬਾਅਦ ਉਹ ਚਲੇ ਗਏ ਸਨ। ਇਸ ਦੌਰਾਨ ਝਗੜਾ ਹੋ ਗਿਆ ਅਤੇ ਇੱਕ ਧਿਰ ਨੇ ਗੋਲੀਆਂ ਚਲਾ ਦਿੱਤੀਆਂ। ਇਨ੍ਹਾਂ ਵਿਅਕਤੀਆਂ ਨੂੰ ਤੁਰੰਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਵਿਧਾਇਕ ‘ਤੇ ਕੋਈ ਹਮਲਾ ਨਹੀਂ ਹੋਇਆ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।