AAP ਦੀ ਮਹਿਲਾ ਵਿਧਾਇਕ ਖਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਹੋਏ ਜਾਰੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਇੱਕ ਮਾਮਲੇ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਖਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਹੁਣ ਉਹਨਾਂ ਨੂੰ ਅਦਾਤਲ ਵਿੱਚ ਪੇਸ਼ ਹੋਣਾ ਹੀ ਪਵੇਗਾ।

ਮਾਣਹਾਨੀ ਮਾਮਲੇ ‘ਚ ਸੁਣਵਾਈ ਦੌਰਾਨ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਵਿਧਾਇਕ ਡਾ. ਅਮਨਦੀਪ ਅਰੋੜਾ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਮਾਮਲੇ ਦੀ ਅਗਲੀ ਸੁਣਵਾਈ 30 ਮਈ ਨੂੰ ਹੋਵੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 12 ਜੂਨ ਨੂੰ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰਕੇ ਸਤਨਾਮ ਸਿੰਘ ‘ਤੇ ਇੱਕ ਕਾਲਜ ਦੇ ਪ੍ਰਿੰਸੀਪਲ ‘ਤੇ ਉਸ ਦਾ ਫਰਜ਼ੀ ਪੀ.ਏ ਬਣ ਕੇ ਧਮਕੀਆਂ ਦੇਣ ਦੇ ਦੋਸ਼ ਲਾਏ ਸਨ। ਉਥੇ ਸਤਨਾਮ ਸਿੰਘ ਮਹੇਸ਼ਰੀ ਦੀ ਫੋਟੋ ਅਤੇ ਫੋਨ ਨੰਬਰ ਵੀ ਜਨਤਕ ਕੀਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।