ਅੱਜ ਫਾਸ਼ੀਵਾਦ ਨੂੰ ਖ਼ਤਮ ਕਰਕੇ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਕਰਨਾਂ ਸਮੇਂ ਦੀ ਮੁੱਖ ਲੋੜ -ਰੈਡੀਕਲ ਪੀਪਲਜ਼ ਫੋਰਮ ਆਗੂ ਸੁਖਦਰਸ਼ਨ ਨੱਤ

ਚੰਡੀਗੜ੍ਹ ਪੰਜਾਬ

ਮਾਨਸਾ 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਨੂੰ ਸਮਰਪਿਤ ਕਨਵੈਨਸ਼ਨ ਕਰਵਾਈ ਗਈ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰੈਡੀਕਲ ਪੀਪਲਜ਼ ਫੋਰਮ ਦੇ ਆਗੂ ਸੁਖਦਰਸ਼ਨ ਸਿੰਘ ਨੱਤ ਜੀ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੇ ਸਮਾਜਿਕ,ਰਾਜਨੀਤਕ ਅਤੇ ਆਰਥਿਕ ਨਾ ਬਰਾਬਰੀ ਖਿਲਾਫ ਸੰਘਰਸ਼ ਲੜਦੇ ਹੋਏ ਭਾਰਤੀ ਸੰਵਿਧਾਨ ਲਿਖਣ ਤੱਕ ਅਹਿਮ ਭੂਮਿਕਾ ਨਿਭਾਈ। ਅੱਜ ਦੇਸ਼ ਭਰ ਵਿੱਚ ਬੀਜੇਪੀ ਆਰ ਐਸ ਐਸ ਭਾਰਤੀ ਸੰਵਿਧਾਨ ਨੂੰ ਬਦਲ ਕੇ ਮੁੜ ਗੈਰ ਬਰਾਬਰੀ ਵਾਲੀ ਮੰਨੂ ਸਿਮਰਤੀ ਨੂੰ ਭਾਰਤੀ ਸੰਵਿਧਾਨ ਬਣਾਏ ਜਾਣ ਲਈ ਪੱਬਾਂ ਭਾਰ ਹਨ। ਪ੍ਰੈੱਸ ਬਿਆਨ ਜਾਰੀ ਕਰਦਿਆਂ ਆਇਸਾ ਦੇ ਜ਼ਿਲਾ ਪ੍ਰਧਾਨ ਕੁਲਵੰਤ ਸਿੰਘ ਖੋਖਰ ਕਲਾਂ ਨੇ ਕਿਹਾ ਕਿ ਦੇਸ਼ ਭਰ ਦੀਆਂ ਵਿੱਦਿਅਕ ਸੰਸਥਾਵਾਂ,ਜਮਹੂਰੀ ਸੰਸਥਾਵਾਂ ਅਤੇ ਜਨਤਕ ਅਦਾਰਿਆਂ ਵਿੱਚ ਫਿਰਕੂ ਫਾਸ਼ੀਵਾਦੀ ਵਿਚਾਰਧਾਰਾ ਦੇ ਵਿਅਕਤੀਆਂ ਨੂੰ ਮੁਖੀ ਬਣਾ ਕੇ ਸੰਵਿਧਾਨ ਵਿਰੋਧੀ ਅਜੰਡਾ ਫਿੱਟ ਕੀਤਾ ਜਾ ਰਿਹਾ ਹੈ। ਜ਼ਿਲਾ ਪ੍ਰਧਾਨ ਦੇਸ਼ ਅੰਦਰ ਨਵੀਂ ਸਿੱਖਿਆ ਨੀਤੀ 2020 ਦੁਆਰਾ ਸਿੱਖਿਆ ਦਾ ਭਗਵਾਂਕਰਨ, ਨਿੱਜੀਕਰਨ ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਉੱਪਰ ਖਰਚ ਕੀਤੇ ਜਾਣ ਵਾਲੇ ਵਜਟ ਉੱਪਰ ਵੱਡੀ ਪੱਧਰ ਤੇ ਕੱਟ ਲਗਾ ਕੇ ਅਤੇ ਕੈਂਪਸਾਂ ਅੰਦਰ ਵਿਦਿਆਰਥੀਆਂ ਨੂੰ ਜਥੇਬੰਦ ਹੋਣ ਦੇ ਅਧਿਕਾਰ ਨੂੰ ਖ਼ਤਮ ਕਰਕੇ ਵਿਦਿਆਰਥੀਆਂ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਪੜ੍ਹੋ ਜੁੜੋ ਸੰਘਰਸ਼ ਕਰੋ ਦੇ ਨਾਅਰੇ ਤੋਂ ਦੂਰ ਧੱਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜ਼ਿਲਾ ਸਕੱਤਰ ਰਾਜਦੀਪ ਸਿੰਘ ਗੇਹਲੇ ਨੇ ਕਿਹਾ ਕਿ ਆਇਸਾ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਤੇ ਚਲਦਿਆਂ ਵਿਦਿਆਰਥੀਆਂ ਨੂੰ ਵਿੱਦਿਆ ਦੇ ਪ੍ਰਾਈਵੇਟ ਅਤੇ ਭਗਵੇਂਕਰਨ ਦੇ ਖਿਲਾਫ ਅਤੇ ਹਰੇਕ ਦੇ ਲਈ ਯੋਗਤਾ ਮੁਤਾਬਿਕ ਰੁਜ਼ਗਾਰ ਦੀ ਗਰੰਟੀ ਦੇ ਲਈ ਵਿੱਦਿਅਕ ਸੰਸਥਾਵਾਂ ਵਿੱਚ ਲਾਮਬੰਦ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਵੱਲੋਂ ਜੁਮਲਾ ਨਹੀਂ ਜਵਾਬ‌ ਦਿਉ,ਦਸ ਸਾਲ ਦਾ ਹਿਸਾਬ ਦਿਉ ਏਜੰਡੇ ਤਹਿਤ ਬੀਜੇਪੀ ਦੇ ਉਮੀਦਵਾਰਾਂ ਨੂੰ ਸਵਾਲ ਵੀ ਕੀਤੇ ਜਾਣਗੇ।
ਇਸ ਮੌਕੇ ਸਹਾਇਕ ਜ਼ਿਲ੍ਹਾ ਸਕੱਤਰ ਜਸਪ੍ਰੀਤ ਕੌਰ ਮੌੜ, ਜ਼ਿਲਾ ਪ੍ਰੈੱਸ ਸਕੱਤਰ ਰਵਲੀਨ ਕੌਰ ਡੇਲੂਆਣਾ, ਜ਼ਿਲਾ ਸੋਸ਼ਲ ਮੀਡੀਆ ਸਕੱਤਰ ਅਮਨਦੀਪ ਸਿੰਘ ਰਾਮਪੁਰ ਮੰਡੇਰ, ਜ਼ਿਲਾ ਕਮੇਟੀ ਮੈਂਬਰ ਅਤੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਇਕਾਈ ਪ੍ਰਧਾਨ ਅਰਸ਼ਦੀਪ ਸਿੰਘ ਖੋਖਰ ਕਲਾਂ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਸਕੱਤਰ ਅਕਾਸ਼ਦੀਪ ਸਿੰਘ ਭਾਈ ਬਖਤੌਰ,ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਮੂਸਾ ਅਤੇ ਖ਼ਾਨ ਮੌੜ ਆਦਿ ਵਿਦਿਆਰਥੀ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।