ਸਕੂਲ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਚੰਡੀਗੜ੍ਹ ਪੰਜਾਬ


ਤਰਨਤਾਰਨ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਸੜਕ ਹਾਦਸੇ ਵਿੱਚ ਤਰਨ ਤਾਰਨ ਦੇ ਪਿੰਡ ਐਮਾ ਦੇ 18 ਸਾਲਾ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਨਾਲ ਇਹ ਦਰਦਨਾਕ ਹਾਦਸਾ ਉਸ ਸਮੇ ਵਾਪਰਿਆ ਜਦੋਂ ਉਹ ਆਪਣੇ ਸਕੂਲ ਜਾ ਰਿਹਾ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਜਗਮੀਤ ਵਜੋਂ ਹੋਈ ਹੈ।ਨੌਜਵਾਨ ਦੀ ਮੌਤ ਦੀ ਖ਼ਬਰ ਸੁਣਕੇ ਪੂਰੇ ਇਲਾਕੇ ‘ਚ ਸੋਗ ਫੈਲ ਗਿਆ।
ਸੜਕ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਮਾਮਾ ਨੇ ਦੱਸਿਆ ਕਿ ਜਗਮੀਤ ਸਿੰਘ ਜਿਸਦੀ ਉਮਰ ਕਰੀਬ 18 ਸਾਲ ਸੀ, ਅੱਜ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਮੋਟਰ ਸਾਈਕਲ ਤੇ ਸਕੂਲ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਕੋਟ ਨੇੜੇ ਪਹੁੰਚਿਆ ਤਾਂ ਉਹ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਤੋਂ ਬਾਅਦ ਗੰਭੀਰ ਹਾਲਤ ਵਿੱਚ ਉਸ ਨੂੰ ਤਰਨ ਤਾਰਨ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਉਸ ਦੀ ਮੌਤ ਹੋ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।