ਪੰਜਾਬ ‘ਚ ਪਤੀ ਨੇ ਗਰਭਵਤੀ ਪਤਨੀ ਨੂੰ ਅੱਗ ਲਾ ਕੇ ਜਿੰਦਾ ਸਾੜਿਆ

ਚੰਡੀਗੜ੍ਹ ਪੰਜਾਬ


ਰਈਆ/ਬਾਬਾ ਬਕਾਲਾ ਸਾਹਿਬ, 20 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪਿੰਡ ਬੂਲੇਨੰਗਲ ਵਿਖੇ ਕਲਯੁਗੀ ਪਤੀ ਨੇ ਕਥਿਤ ਤੌਰ ’ਤੇ ਆਪਣੀ ਗਰਭਵਤੀ ਪਤਨੀ ਨੂੰ ਅੱਗ ਲਾ ਕੇ ਜਿੰਦਾ ਸਾੜ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਮਾਪਿਆਂ ਨੇ ਪੁਲੀਸ ਨੂੰ ਦੱਸਿਆ ਕਿ ਉਨ੍ਹਾਂ ਦੀ ਲੜਕੀ ਪਿੰਕੀ ਦਾ ਵਿਆਹ ਢਾਈ ਸਾਲ ਪਹਿਲਾਂ ਪਿੰਡ ਬੂਲੇਨੰਗਲ ਦੇ ਸੁਖਦੇਵ ਸਿੰਘ ਨਾਲ ਹੋਇਆ ਸੀ। ਦੁਪਹਿਰ 12 ਵਜੇ ਪਿੰਡ ਵਾਸੀਆਂ ਨੇ ਸਾਨੂੰ ਦੱਸਿਆ ਕਿ ਤੁਹਾਡੀ ਲੜਕੀ ਨੂੰ ਉਸ ਦੇ ਪਤੀ ਨੇ ਅੱਗ ਲਗਾ ਕੇ ਸਾੜ ਦਿੱਤਾ ਹੈ, ਜਦੋਂ ਅਸੀਂ ਆ ਕੇ ਦੇਖਿਆ ਤਾਂ ਸਾਡੀ ਲੜਕੀ ਦੀ ਲਾਸ਼ ਬੁਰੀ ਤਰ੍ਹਾਂ ਸੜੀ ਹੋਈ ਸੀ।
ਉਸ ਦੇ ਹੱਥ ਮੰਜੇ ਨਾਲ ਬੰਨ੍ਹੇ ਹੋਏ ਸਨ,ਜਿਸ ਤੋਂ ਜਾਪਦਾ ਸੀ ਜਿਵੇਂ ਉਸ ਨੂੰ ਜਿਉਂਦਾ ਸਾੜ ਦਿੱਤਾ ਗਿਆ ਹੋਵੇ। ਬਿਆਸ ਥਾਣੇ ਦੇ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਲਾਪਰਵਾਹ ਕਿਸਮ ਦਾ ਵਿਅਕਤੀ ਸੀ। ਮ੍ਰਿਤਕਾ ਗਰਭਵਤੀ ਸੀ ਅਤੇ ਅੱਜ ਉਸ ਨੇ ਆਪਣੇ ਪਤੀ ਨੂੰ ਡਾਕਟਰ ਤੋਂ ਜਾਂਚ ਕਰਵਾਉਣ ਲਈ ਕਿਹਾ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਤਕਰਾਰ ਹੋ ਗਈ,ਜੋ ਮ੍ਰਿਤਕਾ ਦੀ ਮੌਤ ਦਾ ਕਾਰਨ ਬਣੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਮਾਪਿਆਂ ਦੇ ਬਿਆਨਾਂ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।