ਲੁਧਿਆਣਾ ‘ਚ ਚਾਕਲੇਟ ਖਾਣ ਨਾਲ ਡੇਢ ਸਾਲ ਦੀ ਬੱਚੀ ਨੂੰ ਲੱਗੀਆਂ ਖੂਨ ਦੀਆਂ ਉਲਟੀਆਂ, ਹਾਲਤ ਗੰਭੀਰ

ਹੈਲਥ ਪੰਜਾਬ


ਲੁਧਿਆਣਾ, 20 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪਟਿਆਲਾ ‘ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ ਅਜੇ ਸੁਲਝਿਆ ਵੀ ਨਹੀਂ ਸੀ ਕਿ ਮਿਆਦ ਪੁੱਗ ਚੁੱਕੀ ਚਾਕਲੇਟ ਖਾਣ ਨਾਲ ਡੇਢ ਸਾਲ ਦੀ ਬੱਚੀ ਦੇ ਗੰਭੀਰ ਰੂਪ ‘ਚ ਬੀਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ‘ਚ ਰਹਿਣ ਵਾਲੀ ਇਸ ਲੜਕੀ ਦੇ ਪਰਿਵਾਰਕ ਮੈਂਬਰ ਵਿੱਕੀ ਨੇ ਦੱਸਿਆ ਕਿ ਇਹ ਲੜਕੀ ਲੁਧਿਆਣਾ ਤੋਂ ਉਨ੍ਹਾਂ ਦੇ ਘਰ ਰਿਸ਼ਤੇਦਾਰੀ ‘ਚ ਆਈ ਸੀ। ਲੜਕੀ ਨੂੰ ਤੋਹਫ਼ੇ ਵਜੋਂ ਚਾਕਲੇਟ, ਕੁਰਕੁਰੇ, ਜੂਸ ਆਦਿ ਵਾਲਾ ਗਿਫਟ ਪੈਕ ਦਿੱਤਾ ਗਿਆ।ਇਸ ਦੌਰਾਨ ਲੜਕੀ ਪਟਿਆਲਾ ਤੋਂ ਲੁਧਿਆਣਾ ਚਲੀ ਗਈ ਸੀ। ਲੁਧਿਆਣਾ ‘ਚ ਉਸਨੇ ਪੈਕ ਖੋਲ੍ਹ ਕੇ ਚਾਕਲੇਟ ਖਾਧੀ।
ਵਿੱਕੀ ਨੇ ਦੱਸਿਆ ਕਿ ਚਾਕਲੇਟ ਖਾਣ ਤੋਂ ਬਾਅਦ ਡੇਢ ਸਾਲ ਦੀ ਬੱਚੀ ਦੀ ਹਾਲਤ ਨਾਜ਼ੁਕ ਹੋ ਗਈ ਸੀ। ਪਹਿਲਾਂ ਤਾਂ ਇਹ ਸੋਚਿਆ ਜਾ ਰਿਹਾ ਸੀ ਕਿ ਬੱਚੀ ਨੂੰ ਕੋਈ ਮਾਮੂਲੀ ਤਕਲੀਫ਼ ਹੋਈ ਹੋਵੇਗੀ ਪਰ ਸਮੇਂ ਦੇ ਨਾਲ ਉਸ ਦੀ ਸਿਹਤ ਹੋਰ ਵਿਗੜ ਗਈ ਅਤੇ ਉਸ ਨੂੰ ਖ਼ੂਨ ਦੀਆਂ ਉਲਟੀਆਂ ਆਉਣ ਲੱਗੀਆਂ, ਜਿਸ ਕਾਰਨ ਉਸ ਨੂੰ ਲੁਧਿਆਣਾ ਦੇ ਸੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਗਿਫ਼ਟ ਪੈਕ ਵਿੱਚੋਂ ਇੱਕ ਹੋਰ ਚਾਕਲੇਟ 22 ਸਾਲ ਦੀ ਲੜਕੀ ਨੇ ਖਾ ਲਈ, ਜਿਸ ਦੀ ਹਾਲਤ ਵੀ ਵਿਗੜ ਗਈ ਪਰ ਬਾਅਦ ਵਿੱਚ ਉਸ ਦੀ ਹਾਲਤ ਠੀਕ ਹੋ ਗਈ ਜਦੋਂਕਿ ਛੋਟੀ ਲੜਕੀ ਦੀ ਸਿਹਤ ਵਿਗੜ ਗਈ।
ਵਿੱਕੀ ਨੇ ਦੱਸਿਆ ਕਿ ਜਦੋਂ ਉਹ ਸਿਹਤ ਵਿਭਾਗ ਦੀ ਟੀਮ ਦੇ ਨਾਲ ਪਟਿਆਲ਼ਾ ਵਿਖੇ ਕਿਲੇ ਦੇ ਪਿਛਲੇ ਪਾਸੇ ਸਥਿਤ ਕਨਫੈਕਸ਼ਨਰੀ ਦੀ ਦੁਕਾਨ ‘ਤੇ ਪਹੁੰਚਿਆ ਤਾਂ ਉਨ੍ਹਾਂ ਕੋਲੋਂ ਮਿਆਦ ਪੁੱਗ ਚੁੱਕੀਆਂ ਹੋਰ ਵਸਤੂਆਂ ਬਰਾਮਦ ਹੋਈਆਂ, ਜਿਨ੍ਹਾਂ ਨੂੰ ਸਿਹਤ ਵਿਭਾਗ ਦੀ ਟੀਮ ਨੇ ਜ਼ਬਤ ਕਰ ਲਿਆ। ਵਿਭਾਗ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਸਿਹਤ ਵਿਭਾਗ ਦੇ ਨਾਲ ਪੁਲਿਸ ਮੁਲਾਜ਼ਮਾਂ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਪੁਲੀਸ ਨੇ ਸਬੰਧਤ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।