ਸਿੱਧੂ ਮੂਸੇਵਾਲਾ ਦੇ ਦੋਸਤ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਹਾਈਕੋਰਟ ਵੱਲੋਂ ਦੋ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਉਣ ਦੇ ਹੁਕਮ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 20 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਜਸਕਰਨ ਸਿੰਘ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।ਧਮਕੀ ਮਿਲਣ ਤੋਂ ਬਾਅਦ ਗਾਇਕ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ।
ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਸਟਿਸ ਜਸਜੀਤ ਸਿੰਘ ਬੇਦੀ ਨੇ ਪੰਜਾਬ ਪੁਲਿਸ ਨੂੰ ਪਟੀਸ਼ਨਰ ਨੂੰ ਦੋ ਹਥਿਆਰਬੰਦ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜਸਕਰਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਦੋਸਤ ਸੀ। ਮਈ 2022 ਵਿੱਚ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਬਾਅਦ ਜਸਕਰਨ ਇੰਗਲੈਂਡ ਚਲਾ ਗਿਆ ਸੀ। ਹਾਲ ਹੀ ਵਿੱਚ ਕਿਸੇ ਨੇ ਇੱਕ ਪਿਸਤੌਲ ਦੇ ਇਮੋਜੀ ਦੇ ਨਾਲ, “You next” ਟਿੱਪਣੀ ਕੀਤੀ। ਹਾਈਕੋਰਟ ਨੇ ਸੁਰੱਖਿਆ ਦੇ ਹੁਕਮ ਦੇਣ ਦੇ ਨਾਲ ਹੀ ਪੰਜਾਬ ਪੁਲਿਸ ਤੋਂ ਜਵਾਬ ਵੀ ਮੰਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।