ਸੰਗਰੂਰ ਜੇਲ੍ਹ ਵਿੱਚ ਦੋ ਧੜੇ ਆਪਸ ਵਿੱਚ ਭਿੜੇ, ਦੋ ਕੈਦੀਆਂ ਦੀ ਮੌਤ, 3 ਜ਼ਖਮੀ

ਚੰਡੀਗੜ੍ਹ ਪੰਜਾਬ


ਸੰਗਰੂਰ, 20 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਸੰਗਰੂਰ ਜੇਲ੍ਹ ਵਿੱਚ ਕੈਦੀਆਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਇਸ ਹਿੰਸਕ ਝੜਪ ਵਿੱਚ ਦੋ ਕੈਦੀਆਂ ਦੀ ਮੌਤ ਹੋ ਗਈ ਹੈ। ਇਹ ਘਟਨਾ ਸ਼ੁੱਕਰਵਾਰ ਰਾਤ ਸਾਢੇ ਅੱਠ ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਕੈਦੀ ਆਪਣੀ ਬੈਰਕ ਵਿੱਚ ਸੌਣ ਲਈ ਜਾ ਰਹੇ ਸਨ ਤਾਂ ਪੁਰਾਣੀ ਰੰਜਿਸ਼ ਕਾਰਨ ਆਪਸ ਵਿੱਚ ਭਿੜ ਗਏ। ਦੱਸਿਆ ਜਾ ਰਿਹਾ ਹੈ ਕਿ ਇਕ ਗਰੁੱਪ ਨੇ ਦੂਜੇ ਗਰੁੱਪ ‘ਤੇ ਕਟਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਦੋ ਕੈਦੀ ਬੁਰੀ ਤਰ੍ਹਾਂ ਲਹੂ-ਲੁਹਾਨ ਹੋ ਗਏ।
ਜਦੋਂ ਜੇਲ ਪੁਲਸ ਖੂਨ ਨਾਲ ਲੱਥਪੱਥ ਦੋ ਕੈਦੀਆਂ ਨੂੰ ਇਲਾਜ ਲਈ ਹਸਪਤਾਲ ਲੈ ਕੇ ਗਈ ਤਾਂ ਉਥੇ ਡਾਕਟਰਾਂ ਨੇ ਇਲਾਜ ਦੌਰਾਨ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋ ਗੁੱਟਾਂ ਵਿਚਾਲੇ ਹੋਈ ਇਸ ਹਿੰਸਕ ਝੜਪ ‘ਚ 3 ਕੈਦੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਨ੍ਹਾਂ ਜ਼ਖ਼ਮੀ ਕੈਦੀਆਂ ਨੂੰ ਇਲਾਜ ਲਈ ਪਟਿਆਲਾ ਦੇ ਰਾਜਿੰਦਰ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਸੰਗਰੂਰ ਜੇਲ੍ਹ ਪ੍ਰਸ਼ਾਸਨ ਅਨੁਸਾਰ ਮਰਨ ਵਾਲੇ ਦੋ ਕੈਦੀਆਂ ਦੀ ਪਛਾਣ ਹਰਸ਼ ਅਤੇ ਧਰਮਿੰਦਰ ਵਜੋਂ ਹੋਈ ਹੈ। ਜਦਕਿ ਜ਼ਖ਼ਮੀਆਂ ਵਿੱਚ ਗਗਨਦੀਪ ਸਿੰਘ, ਮੁਹੰਮਦ ਹਰੀਸ਼ ਅਤੇ ਸਿਮਰਨ ਸ਼ਾਮਲ ਹਨ। ਪੁਲੀਸ ਵਿਭਾਗ ਦੇ ਸੂਤਰਾਂ ਅਨੁਸਾਰ ਜੇਲ੍ਹ ਵਿੱਚ ਇਹ ਝੜਪ ਇੱਕ ਗਰੋਹ ਦੇ ਹੁਕਮਾਂ ’ਤੇ ਹਰਸ਼ ਅਤੇ ਧਰਮਿੰਦਰ ਨੂੰ ਮਾਰਨ ਦੇ ਮਕਸਦ ਨਾਲ ਹੋਈ

Leave a Reply

Your email address will not be published. Required fields are marked *