ਈਡੀ ਵੱਲੋਂ ਸ਼ਰਾਬ ਘੁਟਾਲੇ ਮਾਮਲੇ ‘ਚ ਸੇਵਾਮੁਕਤ ਆਈਏਐੱਸ ਅਧਿਕਾਰੀ ਗ੍ਰਿਫਤਾਰ

ਚੰਡੀਗੜ੍ਹ ਨੈਸ਼ਨਲ ਪੰਜਾਬ


ਰਾਏਪੁਰ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਬੀਤੇ ਦਿਨੀਂ ਤਾਜ਼ਾ ਕੇਸ ਦਰਜ ਕੀਤੇ ਜਾਣ ਪਿੱਛੋਂ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛੱਤੀਸਗੜ੍ਹ ਦੇ ਸੇਵਾਮੁਕਤ ਆਈਏਐੱਸ ਅਧਿਕਾਰੀ ਅਨਿਲ ਟੁਟੇਜਾ ਨੂੰ 2000 ਕਰੋੜ ਰੁਪਏ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਸੰਘੀ ਏਜੰਸੀ ਨੇ 2003 ਬੈਚ ਦੇ ਅਧਿਕਾਰੀ ਨੂੰ ਆਰਥਿਕ ਅਪਰਾਧ ਵਿੰਗ (ਈਓਡਬਲਿਊ)/ਐਂਟੀ ਕਰੱਪਸ਼ਨ ਬਿਊਰੋ (ਏਸੀਬੀ) ਦੇ ਰਾਏਪੁਰ ਵਿਚਲੇ ਦਫ਼ਤਰ ਤੋਂ ਹਿਰਾਸਤ ਵਿਚ ਲਿਆ ਹੈ। ਟੁਟੇਜਾ ਤੇ ਉਨ੍ਹਾਂ ਦਾ ਪੁੱਤਰ ਯਸ਼ ਟੁਟੇਜਾ ਇਸ ਕੇਸ ਵਿਚ ਆਪਣੇ ਬਿਆਨ ਦਰਜ ਕਰਵਾਉਣ ਲਈ ਉਥੇ ਪੁੱਜੇ ਸਨ।

Leave a Reply

Your email address will not be published. Required fields are marked *