ਖਸਤਾ ਹਾਲਤ ਕੰਧ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ

ਚੰਡੀਗੜ੍ਹ ਨੈਸ਼ਨਲ ਪੰਜਾਬ


ਗੁਰੂਗ੍ਰਾਮ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਹਰਿਆਣਾ ਦੇ ਗੁਰੂਗ੍ਰਾਮ ਦੇ ਅਰਜੁਨ ਨਗਰ ਇਲਾਕੇ ‘ਚ ਸ਼ਨੀਵਾਰ ਸ਼ਾਮ ਨੂੰ ਇਕ ਸ਼ਮਸ਼ਾਨਘਾਟ ਦੀ ਖਸਤਾ ਹਾਲਤ ਕੰਧ ਡਿੱਗਣ ਨਾਲ ਇਕ ਲੜਕੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਸ਼ਾਮ ਕਰੀਬ 6.20 ਵਜੇ ਵਾਪਰੀ ਇਸ ਘਟਨਾ ‘ਚ ਦੋ ਲੋਕ ਜ਼ਖਮੀ ਵੀ ਹੋਏ ਹਨ। ਪੁਲਸ ਨੇ ਦੱਸਿਆ ਕਿ ਮਦਨਪੁਰੀ ਸ਼ਮਸ਼ਾਨਘਾਟ ਦੀ ਸਾਂਭ-ਸੰਭਾਲ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਫਰਾਰ ਹਨ ਅਤੇ ਲਾਪਰਵਾਹੀ ਕਾਰਨ ਮੌਤ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਘਟਨਾ ਸ਼ਮਸ਼ਾਨਘਾਟ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ। ਤਸਵੀਰ ਵਿੱਚ ਅਰਜੁਨ ਨਗਰ ਕਲੋਨੀ ਦੇ ਕੁਝ ਵਸਨੀਕ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਕੋਲ ਕੁਰਸੀਆਂ ’ਤੇ ਬੈਠੇ ਦੇਖੇ ਜਾ ਸਕਦੇ ਹਨ, ਜਦੋਂ ਅਚਾਨਕ ਕੰਧ ਉਨ੍ਹਾਂ ਉੱਤੇ ਡਿੱਗ ਪਈ। ਉਨ੍ਹਾਂ ਦੇ ਘਰ ਸ਼ਮਸ਼ਾਨਘਾਟ ਦੇ ਪਿੱਛੇ ਹਨ। ਪੁਲਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ‘ਚੋਂ ਚਾਰ ਦੇਵੀ ਦਿਆਲ (70), ਕ੍ਰਿਸ਼ਨਾ (52), ਮਨੋਜ ਗਾਬਾ (41) ਅਤੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।