ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਬਦਮਾਸ਼ ਕਾਬੂ, ਹਥਿਆਰਾਂ ਦੀ ਖੇਪ ਬਰਾਮਦ

ਚੰਡੀਗੜ੍ਹ ਪੰਜਾਬ


ਜਲੰਧਰ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪੰਜਾਬ ਸਰਕਾਰ ਨੇ ਗੈਂਗਸਟਰਾਂ ਖਿਲਾਫ ਕਾਰਵਾਈ ਕਰਨ ਲਈ ਪੁਲਿਸ ਨੂੰ ਸਖਤ ਹੁਕਮ ਦਿੱਤੇ ਹੋਏ ਹਨ।ਇਸੇ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਗੈਂਗਸਟਰਾਂ ਖਿਲਾਫ ਮੁਹਿੰਮ ਜਾਰੀ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਬਦਮਾਸ਼ਾਂ ਕੋਲੋਂ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵਿੱਚੋਂ ਦੋ ਅੰਮ੍ਰਿਤਸਰ ਦੇ ਰਾਜਦੀਪ ਕਤਲ ਕੇਸ ਵਿੱਚ ਲੋੜੀਂਦੇ ਸਨ। ਜਾਣਕਾਰੀ ਮੁਤਾਬਕ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਖਤਮ ਕਰਨ ਲਈ ਹਥਿਆਰ ਖਰੀਦੇ ਗਏ ਸਨ।ਪੁਲਿਸ ਗ੍ਰਿਫਤਾਰ ਬਦਮਾਸ਼ਾਂ ਤੋਂ ਪੁੱਛ-ਗਿੱਛ ਕਰ ਰਹੀ ਤੇ ਹੋਰ ਖ਼ੁਲਾਸੇ ਹੋਣ ਦੀ ਉਮੀਦ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।