ਪੰਜਾਬ ਰੋਡਵੇਜ ਦੀ ਬੱਸ ਟਿੱਪਰ ਨਾਲ ਟੱਕਰਾਉਣ ਤੋਂ ਬਾਦ ਪਲਟੀ, ਡਰਾਈਵਰ ਤੇ ਕੰਡਕਟਰ ਸਮੇਤ ਕਈ ਸਵਾਰੀਆਂ ਜ਼ਖ਼ਮੀ

ਚੰਡੀਗੜ੍ਹ ਪੰਜਾਬ


ਪਟਿਆਲਾ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪਟਿਆਲਾ ਵਿੱਚ ਪੀ.ਆਰ.ਟੀ.ਸੀ. ਦੀ ਸਵਾਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਬੱਸ ਦੀ ਟਿੱਪਰ ਨਾਲ ਟੱਕਰ ਹੋਣ ਕਾਰਨ ਵਾਪਰਿਆ। ਬੱਸ ਦੇ ਡਰਾਈਵਰ ਤੇ ਕੰਡਕਟਰ ਸਮੇਤ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਉਕਤ ਬੱਸ ਬੇਕਾਬੂ ਹੋ ਕੇ ਖੇਤਾਂ ‘ਚ ਪਲਟ ਗਈ। ਇਹ ਹਾਦਸਾ ਪਟਿਆਲਾ ਦੇ ਚੀਕਾ ਰੋਡ ‘ਤੇ ਵਾਪਰਿਆ।
ਮੌਕੇ ’ਤੇ ਮੌਜੂਦ ਸਵਾਰੀਆਂ ਨੇ ਬੜੀ ਮੁਸ਼ਕਲ ਨਾਲ ਬੱਸ ਦੇ ਸ਼ੀਸ਼ੇ ਤੋੜ ਕੇ ਸਵਾਰੀਆਂ ਨੂੰ ਬਾਹਰ ਕੱਢਿਆ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਕਰੀਬ 50 ਲੋਕ ਸਵਾਰ ਸਨ। ਜ਼ਖਮੀ ਯਾਤਰੀਆਂ ਨੂੰ ਮੌਕੇ ‘ਤੇ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਡਰਾਈਵਰ ਅਤੇ ਕੰਡਕਟਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।