ਜਲੰਧਰ ‘ਚ ਸਕੂਲੀ ਬੱਚਿਆਂ ਨਾਲ ਭਰਿਆ ਈ-ਰਿਕਸ਼ਾ ਹਾਦਸਾਗ੍ਰਸਤ, ਦੋ ਬੱਚਿਆਂ ਦੀ ਹਾਲਤ ਗੰਭੀਰ

ਚੰਡੀਗੜ੍ਹ ਪੰਜਾਬ


ਜਲੰਧਰ, 22 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਜਲੰਧਰ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕਿਸ਼ਨਪੁਰਾ ਚੌਕ ਨੇੜੇ ਸਕੂਲੀ ਬੱਚਿਆਂ ਨਾਲ ਭਰਿਆ ਈ-ਰਿਕਸ਼ਾ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਦੋ ਬੱਚੇ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਪਤਾ ਲੱਗਾ ਹੈ ਕਿ ਈ-ਰਿਕਸ਼ਾ ਚਾਲਕ ਨਸ਼ੇ ‘ਚ ਸੀ, ਜਿਸ ਕਾਰਨ ਈ-ਰਿਕਸ਼ਾ ਖੰਭੇ ਨਾਲ ਟਕਰਾ ਗਿਆ। ਆਸ-ਪਾਸ ਦੇ ਲੋਕਾਂ ਨੇ ਜ਼ਖਮੀ ਬੱਚਿਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਇਸ ਪੂਰੇ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।