ਭਾਜਪਾ ਨੇ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 22 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪੰਜਾਬ ‘ਚ ਭਾਜਪਾ ਨੇ ਆਪਣੇ ਸੰਗਠਨ ਨੂੰ ਮਜ਼ਬੂਤ ​​ਕਰਦੇ ਹੋਏ ਸਾਰੇ 13 ਲੋਕ ਸਭਾ ਹਲਕਿਆਂ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਇਸ ਪਿੱਛੇ ਕੋਸ਼ਿਸ਼ ਹੈ ਕਿ ਚੋਣਾਂ ਨੂੰ ਚੰਗੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਹ ਹੁਕਮ ਪਾਰਟੀ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਲੁਧਿਆਣਾ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੇ ਦਫ਼ਤਰੀ ਸਕੱਤਰਾਂ ਨੂੰ ਸਟੇਟ ਸੈੱਲ ਵਿੱਚ ਤਾਇਨਾਤ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਕਿਸਾਨ ਸੈੱਲ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।