ਹਾਈਕੋਰਟ ‘ਚ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਅੱਜ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 22 ਅਪ੍ਰੈਲ,ਚੋਲੇ ਪੰਜਾਬ ਬਿਓਰੋ:
ਹਾਈ ਕੋਰਟ ਅੱਜ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗਾ, ਜਿਸ ‘ਚ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਜਾਰੀ ਸੰਮਨ ਨੂੰ ਚੁਣੌਤੀ ਦਿੱਤੀ ਗਈ ਹੈ।
ਦਿੱਲੀ ਹਾਈ ਕੋਰਟ ਵੱਲੋਂ ਦੰਡਕਾਰੀ ਕਾਰਵਾਈ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਈਡੀ ਨੇ 21 ਮਾਰਚ ਨੂੰ ਇਸ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਫਿਲਹਾਲ ਉਹ ਨਿਆਂਇਕ ਹਿਰਾਸਤ ‘ਚ ਤਿਹਾੜ ਜੇਲ ‘ਚ ਬੰਦ ਹੈ।
ਇਸ ਦੌਰਾਨ ਐਤਵਾਰ ਨੂੰ ਦਿੱਲੀ ਦੀ ਮੰਤਰੀ ਆਤਿਸ਼ੀ ਇਨਸੁਲਿਨ ਲੈ ਕੇ ਤਿਹਾੜ ਜੇਲ੍ਹ ਦੇ ਸਾਹਮਣੇ ਪਹੁੰਚੇ। ਉਨ੍ਹਾਂ ਕੇਂਦਰ ਸਰਕਾਰ ਨੂੰ ਬ੍ਰਿਟਿਸ਼ ਰਾਜ ਤੋਂ ਵੀ ਵੱਧ ਜ਼ਾਲਮ ਦੱਸਿਆ। ਇਸ ਤੋਂ ਪਹਿਲਾਂ ਆਤਿਸ਼ੀ ਨੇ ਦੋਸ਼ ਲਾਇਆ ਸੀ ਕਿ ਕੇਂਦਰ ਸਰਕਾਰ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼ ਰਚ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।