ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦਾ ਸਸਕਾਰ ਅੱਜ

Uncategorized ਚੰਡੀਗੜ੍ਹ

ਚੰਡੀਗੜ੍ਹ 28 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਬਹੁਤ ਹੀ ਨਿੱਘੇ ਤੇ ਪਿਆਰੇ ਸਾਥੀ ਸੀਨੀਅਰ ਪੱਤਰਕਾਰ ਸਰਬਜੀਤ ਪੰਧੇਰ ਜੋ ਨਾ ਮੁਰਾਦ ਬਿਮਾਰੀ ਕੈਂਸਰ ਦਾ ਸ਼ਿਕਾਰ ਸਨ ਦਾ ਸਸਕਾਰ 3.30 ਅੱਜ ਸ਼ਾਮ ਸੈਕਟਰ 25 ਸਮਸ਼ਾਨ ਘਾਟ ਵਿਚ ਕੀਤਾ ਜਾਵੇਗਾ।

ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦਾ ਅੱਜ ਸੈਕਟਰ-63 ਮੋਹਾਲੀ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਿਤਾ ਅਤੇ ਇੱਕ ਧੀ ਛੱਡ ਗਏ ਹਨ।

ਉਨ੍ਹਾਂ ਨੂੰ ਕੁਝ ਮਹੀਨੇ ਪਹਿਲਾਂ ਦਿਲ ਦਾ ਦੌਰਾ ਪਿਆ ਸੀ ਅਤੇ ਹਾਲ ਹੀ ਵਿੱਚ ਹਲਕੇ ਦੌਰੇ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਮੌਤ ਨੇ ਮੀਡੀਆ ਜਗਤ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਮੀਡੀਆ ਨੂੰ ਨਾਂ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਸਰਬਜੀਤ ਸਿੰਘ ਪੰਧੇਰ ਚੰਡੀਗੜ੍ਹ ਤੋਂ ਪ੍ਰਮੁੱਖ ਅੰਗਰੇਜ਼ੀ ਅਖਬਾਰ ਦ ਹਿੰਦੂ ਦਾ ਰਾਜ ਪੱਤਰ ਪ੍ਰੇਰਕ ਸੀ ਅਤੇ ਉਹ ਇੱਕ ਮਸ਼ਹੂਰ ਸ਼ੁਕੀਨ ਫੋਟੋਗ੍ਰਾਫਰ, ਕੁਦਰਤ ਪ੍ਰੇਮੀ ਅਤੇ ਮਹਾਨ ਇਨਸਾਨ ਸੀ। ਪੰਧੇਰ ਸਾਬਕਾ ਪ੍ਰਧਾਨ ਵੀ ਸਨ । ਅੱਜ ਐਤਵਾਰ ਸ਼ਾਮ 3,30  ਵਜੇ ਸੈਕਟਰ 25 ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਖੇ ਸਸਕਾਰ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।