ਮੁੱਖ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਮੁਲਾਜ਼ਮ ਆਗੂ ਘਰਾਂ ‘ਚ ਕੀਤੇ ਨਜ਼ਰਬੰਦ

ਚੰਡੀਗੜ੍ਹ ਪੰਜਾਬ


ਕਪੂਰਥਲਾ, 2 ਮਈ, ਬੋਲੇ ਪੰਜਾਬ ਬਿਓਰੋ:
ਮੁੱਖ ਮੰਤਰੀ ਭਗਵੰਤ ਮਾਨ ਦੇ ਫਗਵਾੜਾ ਦੌਰੇ ਦੇ ਮੱਦੇਨਜਰ ਪੁਲਿਸ ਨੇ ਮੁਲਾਜ਼ਮ ਆਗੂਆਂ ‘ਤੇ ਸਖ਼ਤਾਈ ਕੀਤੀ ਹੈ। ਅੱਜ ਪੁਲਿਸ ਨੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੰਗਤ ਰਾਮ ਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਚੇਅਰਮੈਨ ਸਰਤਾਜ ਸਿੰਘ ਚੀਮਾ ਨੂੰ ਘਰਾਂ ‘ਚ ਹੀ ਨਜ਼ਰਬੰਦ ਕਰ ਦਿੱਤਾ।ਇਸ ਬਾਰੇ ਗੁੱਸਾ ਜ਼ਾਹਰ ਕਰਦਿਆਂ ਮੁਲਾਜ਼ਮ ਆਗੂ ਦਵਿੰਦਰ ਕੌਰ ਨੇ ਕਿਹਾ ਕਿ ਉਹ ਪਿਛਲੇ ਸਮੇਂ ਤੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਸੰਘਰਸ਼ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਜਦੋਂ ਵੀ ਕਦੇ ਮੁੱਖ ਮੰਤਰੀ ਕਪੂਰਥਲਾ ਜ਼ਿਲ੍ਹੇ ਦੇ ਦੌਰੇ ‘ਤੇ ਆਉਂਦੇ ਹਨ ਤਾਂ ਪੁਲਿਸ ਉਨ੍ਹਾਂ ਵਲੋਂ ਕੀਤੇ ਜਾਣ ਵਾਲੇ ਕਿਸੇ ਵੀ ਸੰਘਰਸ਼ ਤੋਂ ਡਰ ਕੇ ਮੁਲਾਜਮ ਆਗੂਆਂ ਨੂੰ ਘਰਾਂ ਵਿਚ ਹੀ ਨਜ਼ਰਬੰਦ ਕਰ ਦਿੰਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।