ਭਾਜਪਾ ਹੁਣ ਭਾਰਤੀ ਜਨਤਾ ਪਾਰਟੀ ਨਹੀਂ ਰਹੀ,ਬਲਾਤਕਾਰੀ ਪਾਰਟੀ ਬਣ ਗਈ ਹੈ : “ਆਪ”

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 3 ਮਈ, ਬੋਲੇ ਪੰਜਾਬ ਬਿਓਰੋ:
‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਭਾਜਪਾ ‘ਤੇ ਹਮਲਾ ਬੋਲਿਆ ਹੈ।ਉਨ੍ਹਾਂ ਕਿਹਾ ਕਿ ਭਾਜਪਾ ਤੋਂ ਸਿਰਫ਼ ਦੇਸ਼ ਦੇ ਸੰਵਿਧਾਨ ਨੂੰ ਹੀ ਖ਼ਤਰਾ ਨਹੀਂ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਉਸ ਤੋਂ ਖਤਰਾ ਹੈ। ਭਾਜਪਾ ਹੁਣ ਭਾਰਤੀ ਜਨਤਾ ਪਾਰਟੀ ਨਹੀਂ ਰਹੀ, ਇਹ ਹੁਣ ਬਲਾਤਕਾਰੀ ਪਾਰਟੀ ਬਣ ਗਈ ਹੈ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਭਾਜਪਾ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਨਾਅਰਾ ਦਿੰਦੀ ਹੈ ਅਤੇ ਦੂਜੇ ਪਾਸੇ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਵਾਲੇ ਲੋਕਾਂ ਨੂੰ ਲੋਕ ਸਭਾ ਦੀਆਂ ਟਿਕਟਾਂ ਦੇ ਕੇ ਉਤਸ਼ਾਹਿਤ ਕਰਦੀ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਮਹਿਲਾ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਕਈ ਮਹੀਨਿਆਂ ਤੱਕ ਵਿਰੋਧ ਕੀਤਾ, ਪਰ ਭਾਜਪਾ ਨੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਨਾ ਤਾਂ ਕਿਸੇ ਭਾਜਪਾ ਆਗੂ ਨੇ, ਨਾ ਕਿਸੇ ਮੰਤਰੀ ਨੇ, ਨਾ ਹੀ ਪ੍ਰਧਾਨ ਮੰਤਰੀ ਨੇ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਇੱਕ ਵੀ ਸ਼ਬਦ ਬੋਲਿਆ। ਹੁਣ ਇਸ ਦੇ ਉਲਟ ਉਨ੍ਹਾਂ ਦੇ ਪੁੱਤਰ ਨੂੰ ਲੋਕ ਸਭਾ ਦੀ ਟਿਕਟ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਬ੍ਰਿਜਭੂਸ਼ਨ ਸ਼ਰਨ ਸਿੰਘ ਦੇ ਪੁੱਤਰ ਨੂੰ ਲੋਕ ਸਭਾ ਟਿਕਟ ਦੇਣਾ ਦੇਸ਼ ਦੀਆਂ ਮਹਿਲਾ ਪਹਿਲਵਾਨਾਂ ਦਾ ਹੀ ਅਪਮਾਨ ਨਹੀਂ ਹੈ, ਸਗੋਂ ਇਹ ਭਾਰਤ ਦੀਆਂ ਸਮੂਹ ਔਰਤਾਂ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਭਾਜਪਾ ਦੀਆਂ ਹਰਕਤਾਂ ਨੂੰ ਦੇਖ ਰਹੀ ਹੈ। ਇਸ ਚੋਣ ਵਿੱਚ ਦੇਸ਼ ਦੇ ਲੋਕ ਖਾਸ ਕਰਕੇ ਔਰਤਾਂ ਭਾਜਪਾ ਨੂੰ ਕਰਾਰਾ ਜਵਾਬ ਦੇਣਗੀਆਂ।

Leave a Reply

Your email address will not be published. Required fields are marked *