ਸ਼ੰਭੂ, 5 ਮਈ, ਬੋਲੇ ਪੰਜਾਬ ਬਿਓਰੋ:
ਸ਼ੰਭੂ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਿਸਾਨ ਅੰਦੋਲਨ ਵਿੱਚ ਇੱਕ ਮਹਿਲਾ ਕਿਸਾਨ ਦੀ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਸ਼ੰਭੂ ਬਾਰਡਰ ਉੱਤੇ ਇਹ ਮੌਤ ਹੋਈ ਹੈ।ਮ੍ਰਿਤਕ ਮਹਿਲਾ ਕਿਸਾਨ ਦੀ ਪਹਿਚਾਣ ਬਲਵਿੰਦਰ ਕੌਰ ਪਤਨੀ ਰਸ਼ਪਾਲ ਸਿੰਘ ਵਜੋਂ ਹੋਈ ਹੈ। ਮਹਿਲਾ ਕਿਸਾਨ ਦੀ ਉਮਰ 55 ਸਾਲ ਦੱਸੀ ਜਾ ਰਹੀ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਮਹਿਲਾ ਕਿਸਾਨ ਪਿੰਡ ਵਲੀਪੁਰ ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਸੀ।












