ਪ੍ਰਨੀਤ ਕੌਰ ਉਸ ਪਾਰਟੀ ਦੀ ਉਮੀਦਵਾਰ ਜੋ 750 ਕਿਸਾਨਾਂ ਦੀ ਕਾਤਲ: ਡਾ. ਧਰਮਵੀਰ ਗਾਂਧੀ

ਚੰਡੀਗੜ੍ਹ ਪੰਜਾਬ

ਪਟਿਆਲਾ, 06 ਮਈ, ਬੋਲੇ ਪੰਜਾਬ ਬਿਉਰੋ: ਡਾਕਟਰ ਧਰਮਵੀਰ ਗਾਂਧੀ ਨੇ ਬੀਜੇਪੀ ਉਮੀਦਵਾਰ ਪ੍ਰਨੀਤ ਕੌਰ ਉਪਰ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਬੀਤੇ ਦਿਨੀਂ ਬੀਜੇਪੀ ਦੀ ਉਮੀਦਵਾਰ ਦੇ ਪ੍ਰਚਾਰ ਵਿੱਚ ਧੱਕਾ-ਮੁੱਕੀ ਦੌਰਾਨ ਕਿਸਾਨ ਦੀ ਮੌਤ ਹੋ ਗਈ। ਇਸ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ ਪਰ ਪ੍ਰਨੀਤ ਕੌਰ ਉਸ ਭਾਜਪਾ ਦਾ ਹਿੱਸਾ ਬਣ ਗਈ ਹੈ ਜੋ 750 ਕਿਸਾਨਾਂ ਦੀ ਕਾਤਲ ਹੈ।

ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨੇ ਕਿਸਾਨ ਦੀ ਮੌਤ ਉਪਰ ਗਹਿਰਾ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ ਸਾਨੂੰ ਉਮੀਦ ਸੀ ਕਿ ਪ੍ਰਨੀਤ ਕੌਰ ਜਾਂ ਉਸ ਦਾ ਕੋਈ ਪਰਿਵਾਰਕ ਮੈਂਬਰ ਕਿਸਾਨ ਦੇ ਘਰ ਦੁੱਖ ਪ੍ਰਗਟ ਕਰਨ ਲਈ ਜਾਵੇਗਾ ਪਰ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੋਈ ਵੀ ਕਿਸਾਨ ਦੇ ਘਰ ਨਹੀਂ ਪਹੁੰਚਿਆ। ਕਾਕਾ ਰਣਦੀਪ ਸਿੰਘ ਨੇ ਆਪਣੀ ਰਿਹਾਇਸ਼ ‘ਤੇ ਪਹੁੰਚੇ ਡਾ. ਗਾਂਧੀ ਦਾ ਸਵਾਗਤ ਕੀਤਾ ਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ।
ਕਾਕਾ ਰਣਦੀਪ ਸਿੰਘ ਨਾਭਾ ਦੀ ਬਹੁਤ ਹੀ ਵੱਡੀ ਦਿੱਖ ਹੈ ਤੇ ਜਿਹੜਾ ਹਜੂਮ ਅੱਜ ਇਕੱਠਾ ਹੋਇਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।