ਅਕਾਲੀ ਦਲ ਨੇ ਸਮਸ਼ੇਰ ਪੁਰਖਾਲਵੀ ਨੂੰ ਨਿਯੁਕਤ ਕੀਤਾ ਜਥੇਬੰਦਕ ਸਕੱਤਰ

ਪੰਜਾਬ

ਮੁਹਾਲੀ, 22 ਮਈ, ਬੋਲੇ ਪੰਜਾਬ ਬਿਓਰੋ : ਦਲਿਤ ਚੇਤਨਾ ਮੰਚ ਪੰਜਾਬ ਦੇ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਨੂੰ ਪਾਰਟੀ ਵਿੱਚ ਅਹਿਮ ਜਿੰਮੇਵਾਰੀ ਦਿੰਦਿਆਂ ਪਾਰਟੀ ਸੁਪਰੀਮੋ ਸੁਖਬੀਰ ਬਾਦਲ ਵੱਲੋਂ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਬਦਲੇ ਸ਼ਮਸ਼ੇਰ ਪੁਰਖਾਲਵੀ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਦਲਜੀਤ ਸਿੰਘ ਚੀਮਾ ਅਤੇ ਵਿਧਾਨ ਸਭਾ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਆਗੂਆਂ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਪਾਰਟੀ ਵੱਲੋਂ ਮਿਲੀ ਜਿੰਮੇਵਾਰੀ ਨੂੰ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸੰਗਠਨ ਦੀ ਮਜਬੂਤੀ ਲਈ ਦਿਨ-ਰਾਤ ਇੱਕ ਕਰ ਦੇਣਗੇ ਤਾਂ ਜੋ ਲੋਕਾਂ ਦੇ ਸੁਨਹਿਰੇ ਭਵਿੱਖ ਦੇ ਨਿਰਮਾਣ ਲਈ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾ ਸਕੇ।

Leave a Reply

Your email address will not be published. Required fields are marked *