ਫਿਰੋਜ਼ਪੁਰ ‘ਚ ਵਾਪਰੇ ਸੜਕ ਹਾਦਸਾ ਦੌਰਾਨ 2 ਭੈਣਾਂ ਤੇ 1 ਭਰਾ ਦੀ ਮੌਤ

ਪੰਜਾਬ

ਫਿਰੋਜਪੁਰ, 22 ਮਈ ,ਬੋਲੇ ਪੰਜਾਬ ਬਿਓਰੋ: ਫ਼ਿਰੋਜ਼ਪੁਰ ’ਚ ਅੱਧੀ ਰਾਤ ਨੂੰ ਵਾਪਰੇ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੋ ਭੈਣਾਂ ਅਤੇ ਇੱਕ ਭਰਾ ਦੀ ਮੌਤ ਹੋ ਗਈ। ਇਹ ਹਾਦਸਾ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਥਾਣੇ ਅਧੀਨ ਪੈਂਦੇ ਜੰਗਲਵਾਲਾ ਨੇੜੇ ਵਾਪਰਿਆ। ਹਾਦਸੇ ‘ਚ ਮੋਟਰਸਾਈਕਲ ਸਵਾਰ ਦੋ ਭੈਣਾਂ-ਭਰਾ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਦੌਰਾਨ ਚਾਲਕ ਕੈਂਟਰ ਛੱਡ ਕੇ ਭੱਜ ਗਿਆ। ਜਿਸ ਤੋਂ ਬਾਅਦ ਲੋਕਾਂ ਨੇ ਸੜਕ ਜਾਮ ਕਰ ਦਿੱਤੀ ਅਤੇ ਕਈ ਘੰਟੇ ਫ਼ਿਰੋਜ਼ਪੁਰ ਫ਼ਾਜ਼ਲਿਕਾ ਹਾਈਵੇ ‘ਤੇ ਲੰਮਾ ਜਾਮ ਲੱਗ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਲੋਕਾਂ ਨੂੰ ਸ਼ਾਂਤ ਕਰਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਭੇਜ ਦਿੱਤਾ ਹੈ। ਮ੍ਰਿਤਕ ਤਿੰਨੇ ਭੈਣ-ਭਰਾ ਪਿੰਡ ਪੁਰਾ ਵਾਲਾ ਦੇ ਵਸਨੀਕ ਹਨ ਅਤੇ ਮੋਟਰਸਾਈਕਲ ‘ਤੇ ਘਰੋਂ ਦਵਾਈ ਲੈਣ ਆਏ ਸਨ ਅਤੇ ਵਾਪਸ ਆਉਂਦੇ ਸਮੇਂ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ, ਜਿਸ ‘ਚ ਉਨ੍ਹਾਂ ਦੀ ਮੌਤ ਹੋ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।