ਹਲਕੇ ਦੇ ਵੋਟਰਾਂ ਨੇ ਖੁਦ ਸੰਭਾਲ ਰੱਖੀ ਹੈ ਮਾਲਵਿੰਦਰ ਸਿੰਘ ਕੰਗ ਚੋਣ ਮੁਹਿੰਮ : ਕੁਲਵੰਤ ਸਿੰਘ

ਚੰਡੀਗੜ੍ਹ ਪੰਜਾਬ

ਕਿਹਾ : ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਲੋਕਾਂ ਦੇ ਉਲਝਾਏ ਹੋਏ ਕੰਮਾਂ ਨੂੰ ਕੀਤਾ ਹੱਲ

ਐਸ.ਏ.ਐਸ. ਨਗਰ, 27 ਮਈ ,ਬੋਲੇ ਪੰਜਾਬ ਬਿਓਰੋ : ਵਿਧਾਇਕ ਮੋਹਾਲੀ ਕੁਲਵੰਤ ਸਿੰਘ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਸੈਕਟਰ 67 ਮੋਹਾਲੀ ਵਿਖੇ ਰੱਖੀ ਗਈ ਮੀਟਿੰਗ ਵਿੱਚ ਪਹੁੰਚੇ । ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੇ ਉਤਸ਼ਾਹ ਭਰੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਕੰਮਾਂ ਅਤੇ ਆਉਣ ਵਾਲੀਆਂ ਹੋਰ ਸਕੀਮਾਂ ਦੀ ਸੱਚਾਈ ਤੋਂ ਲੋਕੀ ਭਲੀ ਭਾਂਤੀ ਵਾਕਿਫ ਹਨ
ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਦੇ ਓਹ ਕੰਮ ਸਵਾਰੇ ਹਨ ਜੋਕਿ ਪਿਛਲੀਆਂ ਸਰਕਾਰਾਂ ਨੇ ਸਵਾਰਨ ਦੀ ਬਜਾਏ ਹੋਰ ਵੀ ਉਲਝਾਏ ਹੋਏ ਸਨ। ਪੰਜਾਬ ਸਰਕਾਰ ਨੇ ਬਹੁਤ ਥੋੜੇ ਸਮੇਂ ਵਿੱਚ ਉਹ ਕੰਮ ਕਰ ਦਿਖਾਏ ਹਨ

,ਜਿਹੜੇ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਸੋਚੇ ਵੀ ਨਹੀਂ ਸਨ। ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਕੀਤੀ ਮੀਟਿੰਗ ਦੌਰਾਨ ਬਜੁਰਗਾਂ ,ਔਰਤਾਂ , ਨੌਜਵਾਨਾਂ ਦੇ ਭਾਰੀ ਉਤਸ਼ਾਹ ਨੂੰ ਦਖਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੜੇ-ਲਿਖੇ , ਸੂਝਵਾਨ ਅਤੇ ਯੋਗ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਇਲਾਕੇ ਦੇ ਲੋਕਾਂ ਦੇ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਨਗੇ ਅਤੇ ਪਾਰਲੀਮੈਂਟ ਵਿੱਚ ਆਪਣੇ ਇਲਾਕੇ ਦੇ ਲੋਕਾਂ ਦੀ ਤਰਜਮਾਨੀ ਕਰਕੇ ਉਹਨਾਂ ਦੇ ਮਸਲਿਆਂ ਨੂੰ ਹੱਲ ਕਰਵਾਉਣਗੇ। ਇਸ ਮੀਟਿੰਗ ਵਿੱਚ ਉਹਨਾਂ ਨੂੰ ਇਸ ਇਲਾਕੇ ਦੇ ਲੋਕਾਂ ਦਾ ਭਾਰੀ ਉਤਸ਼ਾਹ ਤੋਂ ਸਾਫ ਨਜ਼ਰ ਆ ਰਿਹਾ ਸੀ ਕਿ ਲੋਕ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਖੁਸ਼ ਹਨ ਇਸ ਪਾਰਟੀ ਤੋਂ ਪੰਜਾਬ ਦੇ ਚੰਗੇ ਭਵਿੱਖ ਦੀ ਆਸ ਵੀ ਕਰਦੇ ਹਨ। ਇਸ ਮੌਕੇ ਤੇ ਅਵਤਾਰ ਸਿੰਘ ਮੌਲੀ, ਤਰਲੋਚਨ ਸਿੰਘ ,ਗੁਰਪ੍ਰੀਤ ਸਿੰਘ, ਸਤਵਿੰਦਰ ਸਿੰਘ ਗੋਲਡੀ, ਆਰ.ਐਸ. ਢਿੱਲੋ ਸੁਮੀਤ ਸੋਢੀ,ਅਤੇ ਹਰਮੇਸ਼ ਸਿੰਘ ਹਾਜਰ ਸਨ,

Leave a Reply

Your email address will not be published. Required fields are marked *