ਥਾਣਾ ਮਲੋਟ ਸਿਟੀ ਦੇ SHO ਦੀ ਡਿਊਟੀ ਦੌਰਾਨ ਮੌਤ

ਚੰਡੀਗੜ੍ਹ ਪੰਜਾਬ


ਸ੍ਰੀ ਮੁਕਤਸਰ ਸਾਹਿਬ, 30 ਮਈ,
ਸ੍ਰੀ ਮੁਕਤਸਰ ਸਾਹਿਬ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਥਾਣਾ ਮਲੋਟ ਸਿਟੀ ਦੇ SHO ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸਾਥੀ ਕਰਮਚਾਰੀਆਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ।
ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ 2 ਦਿਨਾਂ ਤੋਂ ਇਲਾਜ ਜੇਰੇ ਸਨ। ਅੱਜ ਯਾਨੀ ਕਿ ਵੀਰਵਾਰ ਨੂੰ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਸ੍ਰੀ ਮੁਕਤਸਰ ਸਾਹਿਬ ਦੇ SSP ਭਾਗੀਰਥ ਮੀਨਾ ਨੇ ਕਿਹਾ ਕਿ ਮਾਮਲੇ ਦੀ ਵਿਸਥਾਰ ਰਿਪੋਰਟ ਆਉਣ ਤੋਂ ਬਾਅਦ ਹੀ ਅਸੀਂ ਕੁਝ ਕਹਿ ਸਕਾਂਗੇ। ਉੱਥੇ ਹੀ ਮਲੋਟ ਇਲਾਕੇ ਦੇ DSP ਪਵਨਜੀਤ ਸਿੰਘ ਨੇ ਡਿਊਟੀ ਦੇ ਦੌਰਾਨ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।