ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ , ਉਡਾਨ ਰੋਕੀ

ਚੰਡੀਗੜ੍ਹ ਨੈਸ਼ਨਲ ਪੰਜਾਬ

ਦਿੱਲੀ, 31 ਮਈ ਬੋਲੇ ਪੰਜਾਬ ਬਿਓਰੋ:- ਦਿੱਲੀ ਤੋਂ ਸ੍ਰੀਨਗਰ ਜਾ ਰਹੇ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਧਮਕੀ ਨਾਲ ਭਰੀ ਕਾਲ ਸ੍ਰੀ ਨਗਰ ਏਅਰ ਟ੍ਰੈਫਿਕ ਕੰਟਰੋਲ ਵਲੋਂ ਪ੍ਰਾਪਤ ਕੀਤੀ ਗਈ ਸੀ। ਸੁਰੱਖਿਆ ਏਜੇਂਸੀਆਂ ਵਲੋਂ ਇਸ ਮਾਮਲੇ ਦੀ ਗਹਿਰਾਈ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਜਿਸ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਉਹ ਵਿਸਤਾਰਾਂ ਏਅਰ ਲਾਈਨ ਨਾਲ ਸੰਬੰਧਿਤ ਸੀ। ਧਮਕੀ ਤੋਂ ਬਾਅਦ ਫੌਰੀ ਤੌਰ ‘ਤੇ ਕਾਰਵਾਈ ਕਰਦਿਆਂ ਜਹਾਜ਼ ਉੱਤਰਨ ਤੋਂ ਬਾਅਦ ਸ੍ਰੀ ਨਗਰ ਹਵਾਈ ਅੱਡੇ ‘ਤੇ ਇਸਦੀ ਚੈਕਿੰਗ ਕੀਤੀ ਗਈ। ਜਹਾਜ਼ ਉੱਤਰਨ ਤੋਂ ਬਾਅਦ ਸੁਰੱਖਿਆ ਸੰਬੰਧੀ ਸਾਰੀਆਂ ਕਾਰਵਾਈਆਂ ਕੀਤੀਆਂ ਗਈਆਂ। ਜਹਾਜ਼ ਵਿਚ 177 ਯਾਤਰੀਆਂ ਤੋਂ ਇਲਾਵਾ ਇਕ ਬੱਚਾ ਵੀ ਮੌਜੂਦ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।