ਮੋਗਾ ‘ਚ ਟਰੱਕ ਦੀ ਬੈਟਰੀ ਫਟਣ ਨਾਲ ਲੱਗੀ ਅੱਗ,ਸਕਰੈਪ ਦੀ ਦੁਕਾਨ ਨੂੰ ਲਿਆ ਲਪੇਟ ‘ਚ

ਚੰਡੀਗੜ੍ਹ ਪੰਜਾਬ

ਮੋਗਾ 31 ਮਈ,ਬੋਲੇ ਪੰਜਾਬ ਬਿਓਰੋ: ਗਰਮੀ ਕਾਰਨ ਸਕਰੈਪ ਦੀ ਦੁਕਾਨ ਨੇੜੇ ਖੜ੍ਹੇ ਟਰੱਕ ਦੀ ਬੈਟਰੀ ਫਟ ਗਈ, ਜਿਸ ਕਾਰਨ ਟਰੱਕ ਦੀ ਟੈਂਕੀ ਨੂੰ ਅੱਗ ਲੱਗ ਗਈ। ਅੱਗ ਨੇ ਕਬਾੜ ਦੀ ਦੁਕਾਨ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਕਾਰਨ ਆਸਪਾਸ ਦੇ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਨੇ ਬੜੀ ਮੁਸ਼ਕਲ ਨਾਲ ਅੱਗ ’ਤੇ ਕਾਬੂ ਪਾਇਆ। ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਰਾਮ ਪ੍ਰਕਾਸ਼ ਨੇ ਦੱਸਿਆ ਕਿ ਉਹ ਟਰੱਕ ਸਕਰੈਪ ਦਾ ਕਾਰੋਬਾਰ ਕਰਦਾ ਹੈ। ਅੱਜ ਦੁਪਹਿਰ 3 ਵਜੇ ਦੇ ਕਰੀਬ ਉਹ ਦੁਕਾਨ ‘ਤੇ ਕੰਮ ਕਰ ਰਿਹਾ ਸੀ ਕਿ ਅਚਾਨਕ ਟਰੱਕ ਦੀ ਬੈਟਰੀ ਫਟਣ ਦੀ ਆਵਾਜ਼ ਆਈ। ਜਿਸ ਤੋਂ ਬਾਅਦ ਤੇਲ ਦੀ ਟੈਂਕੀ ਨੂੰ ਅੱਗ ਲੱਗ ਗਈ। ਜਿਸ ਕਾਰਨ ਪੈਟਰੋਲ ਦੀ ਟੈਂਕੀ ਵੀ ਫਟ ਗਈ। ਕੁਝ ਦੇਰ ਵਿੱਚ ਹੀ ਨੇੜੇ ਰੱਖੇ ਕਬਾੜ ਨੂੰ ਵੀ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਨੇ ਬੜੀ ਮੁਸ਼ਕਲ ਨਾਲ ਅੱਗ ’ਤੇ ਕਾਬੂ ਪਾਇਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।