CM ਕੇਜਰੀਵਾਲ ਨੇ ਤਿਹਾੜ ਜੇਲ੍ਹ ‘ਚ ਆਪਣੇ-ਆਪ ਨੂੰ ਕੀਤਾ ਆਤਮ ਸਮਰਪਣ,

ਚੰਡੀਗੜ੍ਹ ਨੈਸ਼ਨਲ ਪੰਜਾਬ

ਨਵੀਂ ਦਿੱਲੀ 2 ਜੂਨ,ਬੋਲੇ ਪੰਜਾਬ ਬਿਓਰੋ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ (2 ਜੂਨ) ਨੂੰ ਸ਼ਾਮ 5 ਵਜੇ ਤਿਹਾੜ ਜੇਲ੍ਹ ਵਿੱਚ ਆਪਣੇ-ਆਪ ਆਤਮ ਸਮਰਪਣ ਕਰ ਦਿੱਤਾ। ਇਸ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ (ਆਪ) ਦੇ ਦਫ਼ਤਰ ਗਏ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ, ’ਮੈਂ’ਤੁਸੀਂ ਦੇਸ਼ ਨੂੰ ਬਚਾਉਣ ਲਈ ਜੇਲ੍ਹ ਜਾ ਰਿਹਾ ਹਾਂ। ਮੈਨੂੰ ਨਹੀਂ ਪਤਾ ਕਿ ਮੈਂ ਕਦੋਂ ਵਾਪਸ ਆਵਾਂਗਾ। ਮੈਨੂੰ ਨਹੀਂ ਪਤਾ ਕਿ ਉੱਥੇ ਮੇਰੇ ਨਾਲ ਕੀ ਹੋਵੇਗਾ।
ਇਸ ਦੇ ਨਾਲ ਹੀ ਆਤਮ ਸਮਰਪਣ ਕਰਨ ਦੇ ਕਰੀਬ 30 ਮਿੰਟ ਬਾਅਦ ਵੀਡੀਓ ਕਾਨਫਰੰਸ ਰਾਹੀਂ ਰਾਉਸ ਐਵੇਨਿਊ ਕੋਰਟ ਨੇ ਕੇਜਰੀਵਾਲ ਨੂੰ 5 ਜੂਨ ਤੱਕ ਈਡੀ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਏਜੰਸੀ ਨੇ ਕੇਜਰੀਵਾਲ ਦੀ ਹਿਰਾਸਤ ਲਈ ਅਰਜ਼ੀ ਦਾਇਰ ਕੀਤੀ ਸੀ। ਅਰਜ਼ੀ ਪੈਂਡਿੰਗ ਸੀ ਕਿਉਂਕਿ ਦਿੱਲੀ ਦੇ ਮੁੱਖ ਮੰਤਰੀ ਅੰਤਰਿਮ ਜ਼ਮਾਨਤ ‘ਤੇ ਸਨ।

ਦੱਸ ਦੇਈਏ ਕਿ ਇਸ ਤੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨ ਤੋਂ ਪਹਿਲਾਂ ਐਤਵਾਰ ਨੂੰ ਪਹਿਲਾ ਰਾਜਘਾਟ ਪਹੁੰਚੇ। ਇੱਥੇ ਉਨ੍ਹਾਂ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਇੱਥੋਂ ਉਹ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਵੀ ਗਏ, ਜਿਥੇ ਉਨ੍ਹਾਂ ਹਨੂੰਮਾਨ ਜੀ ਦੇ ਦਰਸ਼ਨ ਕੀਤੇ। ਉਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ (ਆਪ) ਦੇ ਦਫ਼ਤਰ ਗਏ। ਉਥੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ 5 ਵਜੇ ਤਿਹਾੜ ਜੇਲ੍ਹ ਆਪਣੇ-ਆਪ ਨੂੰ ਸਮਰਪਣ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।