ਜਲੰਧਰ, 4 ਜੂਨ,ਬੋਲੇ ਪੰਜਾਬ ਬਿਓਰੋ:
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਪਹਿਲੇ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾ ਰਹੀ ਹੈ। ਪਹਿਲਾ ਰੁਝਾਨ ਥੋੜ੍ਹੀ ਦੇਰ ‘ਚ ਆ ਜਾਵੇਗਾ। ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ।
ਦੱਸ ਦੇਈਏ ਕਿ ਇਸ ਵਾਰ ਇਸ ਸੀਟ ‘ਤੇ 59.07 ਫੀਸਦੀ ਵੋਟਿੰਗ ਹੋਈ। ਪਿਛਲੀਆਂ ਜ਼ਿਮਨੀ ਚੋਣਾਂ ਵਿੱਚ ਇਹ ਵੋਟ ਪ੍ਰਤੀਸ਼ਤਤਾ ਸਿਰਫ਼ 54 ਫੀਸਦੀ ਸੀ। ਸਭ ਤੋਂ ਵੱਧ ਵੋਟਾਂ ਜਲੰਧਰ ਪੱਛਮੀ ਹਲਕੇ ‘ਚ ਕਰੀਬ 64 ਫੀਸਦੀ ਪਈਆਂ। ਇਸ ਤੋਂ ਬਾਅਦ ਜਲੰਧਰ ਉੱਤਰੀ ‘ਚ 62.10 ਫੀਸਦੀ, ਸ਼ਾਹਕੋਟ ‘ਚ 58.79 ਫੀਸਦੀ, ਆਦਮਪੁਰ ‘ਚ 58.50 ਫੀਸਦੀ, ਨਕੋਦਰ ‘ਚ 58.40 ਫੀਸਦੀ, ਕਰਤਾਰਪੁਰ ‘ਚ 57.98 ਫੀਸਦੀ, ਜਲੰਧਰ ਕੈਂਟ ‘ਚ 57.95 ਫੀਸਦੀ, ਫਿਲੌਰ ‘ਚ 57.80 ਫੀਸਦੀ ਅਤੇ ਜਲੰਧਰ ਸੈਂਟਰਲ ‘ਚ 56.80 ਫੀਸਦੀ ਵੋਟਾਂ ਪਈਆਂ।
