ਤਿਹਾੜ ਜੇਲ੍ਹ ‘ਚ ਗੈਂਗਵਾਰ, ਗੋਗੀ ਗੈਂਗ ਦੇ ਬਦਮਾਸ਼ ਦੀ ਹਾਲਤ ਨਾਜੁਕ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 6 ਜੂਨ, ਬੋਲੇ ਪੰਜਾਬ ਬਿਓਰੋ:
ਤਿਹਾੜ ਜੇਲ੍ਹ ‘ਚ ਗੈਂਗਵਾਰ ਹੋਈ ਹੈ।ਇਸ ਵਿੱਚ ਗੋਗੀ ਗੈਂਗ ਦੇ ਬਦਮਾਸ਼ ਹਿਤੇਸ਼ ਉੱਤੇ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਬਦਮਾਸ਼ਾਂ ਨੇ ਹਿਤੇਸ਼ ‘ਤੇ ਹਮਲਾ ਕੀਤਾ। ਹਿਤੇਸ਼ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਜ਼ਖਮੀ ਕੈਦੀ ਦਾ ਦੀਨਦਿਆਲ ਉਪਾਧਿਆਏ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਹਿਤੇਸ਼ ‘ਤੇ ਗੌਰਵ ਅਤੇ ਗੁਰਿੰਦਰ ਨਾਂ ਦੇ ਬਦਮਾਸ਼ਾਂ ਨੇ ਹਮਲਾ ਕੀਤਾ, ਜੋ ਕਤਲ ਅਤੇ ਹੱਤਿਆ ਦੀ ਕੋਸ਼ਿਸ਼ ਦੇ ਮਾਮਲਿਆਂ ‘ਚ ਜੇਲ ‘ਚ ਬੰਦ ਹਨ।
ਹਿਤੇਸ਼ ‘ਤੇ ਬਵਾਨਾ ਥਾਣੇ ਵਿੱਚ ਕਤਲ ਦਾ ਕੇਸ ਦਰਜ ਹੈ ਅਤੇ ਉਹ 2019 ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਪੁਲੀਸ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਵਿੱਚ ਲੱਗੀ ਹੋਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।