ਚੰਡੀਗੜ੍ਹ, 6 ਜੂਨ, ਬੋਲੇ ਪੰਜਾਬ ਬਿਓਰੋ:
ਚੰਡੀਗੜ੍ਹ ਦੇ ਸੈਕਟਰ 34 ਥਾਣਾ ਖੇਤਰ ਅਧੀਨ ਪੈਂਦੇ ਬੁੜੈਲ ਦੇ ਮਹਾਰਾਜਾ ਹੋਟਲ ‘ਚ ਦੇਰ ਰਾਤ ਛਾਪਾ ਮਾਰ ਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ। ਇਸ ਛਾਪੇਮਾਰੀ ਦੌਰਾਨ ਪੁਲੀਸ ਨੇ ਮਹਾਰਾਜਾ ਹੋਟਲ ਚਲਾਉਣ ਵਾਲੇ ਬਨਾਰਸੀ ਪ੍ਰਸਾਦ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਪੁਲੀਸ ਨੇ ਅਗਲੇਰੀ ਕਾਰਵਾਈ ਕੀਤੀ ਹੈ। ਪੁਲਿਸ ਨੇ 28 ਤੋਂ 38 ਸਾਲ ਦੀ ਉਮਰ ਦੀਆਂ ਤਿੰਨ ਲੜਕੀਆਂ ਅਤੇ ਔਰਤਾਂ ਦਾ ਵੀ ਰੈਸਕਿਊ ਕੀਤਾ। ਪੁਲੀਸ ਨੇ ਇਨ੍ਹਾਂ ਤਿੰਨਾਂ ਲੜਕੀਆਂ ਅਤੇ ਔਰਤਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਨਾਰੀ ਨਿਕੇਤਨ ਭੇਜ ਦਿੱਤਾ।
ਡੀਐਸਪੀ ਦਲਬੀਰ ਸਿੰਘ ਨੇ ਦੱਸਿਆ ਕਿ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਪਰ ਇਸ ਮਾਮਲੇ ਵਿੱਚ ਸਾਹਮਣੇ ਆਇਆ ਕਿ ਬਨਾਰਸੀ ਪ੍ਰਸਾਦ 2009 ਤੋਂ ਲਗਾਤਾਰ ਇਹ ਕੰਮ ਕਰ ਰਿਹਾ ਸੀ ਅਤੇ ਉਹ ਲੜਕੀਆਂ ਅਤੇ ਔਰਤਾਂ ਤੋਂ ਇਹ ਗਲਤ ਕੰਮ ਕਰਵਾਉਂਦਾ ਸੀ। ਪੁਲਿਸ ਨੂੰ ਇਸ ਦੀ ਸੂਚਨਾ ਮਿਲੀ ਅਤੇ ਇਸ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕੀਤੀ ਅਤੇ ਆਖਰਕਾਰ ਬਨਾਰਸੀ ਪ੍ਰਸਾਦ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਤਿੰਨ ਔਰਤਾਂ ਅਤੇ ਲੜਕੀਆਂ ਨੂੰ ਬਚਾਇਆ ਗਿਆ।












