ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਨੂੰ ਵਿਖਾਇਆ ਪਾਰਟੀ ‘ਚੋਂ ਬਾਹਰ ਦਾ ਰਸਤਾ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 6 ਜੂਨ, ਬੋਲੇ ਪੰਜਾਬ ਬਿਓਰੋ:
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੀ ਸਿਆਸਤ ਨਾਲ ਜੁੜੀਆਂ ਅਹਿਮ ਖ਼ਬਰਾਂ ਸਾਹਮਣੇ ਆਈਆਂ ਹਨ। ਜਾਣਕਾਰੀ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਾਘਾਪੁਰਾਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ।
ਰਾਜਾ ਵੜਿੰਗ ਨੇ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਕੇ ਬਾਘਾਪੁਰਾਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।