ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਪੰਜਵੇਂ ਪਾਤਿਸ਼ਾਹ ਧੰਨ ਧੰਨ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 10 ਜੂਨ  ਨੂੰ

ਚੰਡੀਗੜ੍ਹ ਪੰਜਾਬ


ਐੱਸ.ਏ.ਐੱਸ ਨਗਰ 6 ਜੂਨ,ਬੋਲੇ ਪੰਜਾਬ ਬਿਓਰੋ:ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਮਿਤੀ 10 ਜੂਨ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ 40 ਦਿਨਾਂ ਲਈ ਨਿਰੰਤਰ ਚੱਲ ਰਹੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।