ਚੰਡੀਗੜ੍ਹ, 6 ਜੂਨ, ਬੋਲੇ ਪੰਜਾਬ ਬਿਓਰੋ:
ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਚੁਣੀ ਗਈ ਅਦਾਕਾਰਾ ਕੰਗਨਾ ਰਣੌਤ ਬਾਰੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੰਗਨਾ ਰਣੌਤ ਦੇ ਚੰਡੀਗੜ੍ਹ ਏਅਰਪੋਰਟ ‘ਤੇ CISF ਦੀ ਮਹਿਲਾ ਮੁਲਾਜ਼ਮ ਵੱਲੋਂ ਥੱਪੜ ਮਾਰਿਆ ਗਿਆ ਹੈ।ਦਰਅਸਲ, ਜਦੋਂ ਕੰਗਨਾ ਦਿੱਲੀ ਲਈ ਫਲਾਈਟ ਲੈ ਕੇ ਜਾ ਰਹੀ ਸੀ ਤਾਂ ਗੇਟ ‘ਤੇ ਸੁਰੱਖਿਆ ਕਰਮਚਾਰੀਆਂ ਨਾਲ ਉਨ੍ਹਾਂ ਦੀ ਬਹਿਸ ਹੋ ਗਈ ਅਤੇ ਇਸ ਦੌਰਾਨ ਮਹਿਲਾ ਸੁਰੱਖਿਆ ਕਰਮਚਾਰੀ ਨੇ ਕੰਗਨਾ ਰਣੌਤ ਨੂੰ ਥੱਪੜ ਮਾਰ ਦਿੱਤਾ।
ਥੱਪੜ ਮਾਰਨ ਵਾਲੀ ਮਹਿਲਾ ਸੁਰੱਖਿਆ ਮੁਲਾਜ਼ਮ ਦਾ ਨਾਂ ਕੁਲਵਿੰਦਰ ਕੌਰ ਦੱਸਿਆ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਕੰਗਨਾ ਨੇ ਹਾਲ ਹੀ ‘ਚ ਰਾਜਨੀਤੀ ‘ਚ ਐਂਟਰੀ ਕੀਤੀ ਹੈ ਅਤੇ ਲੋਕ ਸਭਾ ਚੋਣਾਂ ‘ਚ ਹਿਮਾਚਲ ਦੇ ਮੰਡੀ ਤੋਂ ਸੰਸਦ ਮੈਂਬਰ ਚੁਣੀ ਗਈ ਹੈ। ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਵਿਕਰਮਾਦਿੱਤਿਆ ਸਿੰਘ ਨੂੰ ਹਰਾ ਕੇ ਵੱਡੀ ਜਿੱਤ ਹਾਸਲ ਕੀਤੀ ਹੈ। ਕੰਗਨਾ ਅੱਜ ਦਿੱਲੀ ਲਈ ਰਵਾਨਾ ਹੋਣ ਵਾਲੀ ਸੀ ਪਰ ਜਿਵੇਂ ਹੀ ਉਹ ਚੰਡੀਗੜ੍ਹ ਏਅਰਪੋਰਟ ਪਹੁੰਚੀ ਤਾਂ ਮਹਿਲਾ ਸੁਰੱਖਿਆ ਕਰਮੀਆਂ ਨਾਲ ਉਨ੍ਹਾਂ ਦੀ ਬਹਿਸ ਹੋ ਗਈ ਅਤੇ ਨਾਰਾਜ਼ ਮਹਿਲਾ ਸੁਰੱਖਿਆ ਕਰਮਚਾਰੀ ਨੇ ਉਸ ਨੂੰ ਥੱਪੜ ਮਾਰ ਦਿੱਤਾ।












