ਕੈਨੇਡਾ ਪੜ੍ਹਨ ਗਏ ਪੰਜਾਬੀ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ ਪੰਜਾਬ


ਲੁਧਿਆਣਾ, 9 ਜੂਨ, ਬੋਲੇ ਪੰਜਾਬ ਬਿਓਰੋ:
ਲੁਧਿਆਣਾ ਤੋਂ ਕੈਨੇਡਾ ਪੜ੍ਹਨ ਗਏ ਇਕ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਨੌਜਵਾਨ ਨੂੰ ਗੋਲੀ ਕਿਉਂ ਮਾਰੀ ਗਈ, ਇਸ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਵਿਦਿਆਰਥੀ ਲੁਧਿਆਣਾ ਦੇ ਰਿਸ਼ੀ ਨਗਰ ਦਾ ਰਹਿਣ ਵਾਲਾ ਸੀ।
ਮ੍ਰਿਤਕ ਦੀ ਪਛਾਣ ਯੁਵਰਾਜ ਗੋਇਲ ਵਜੋਂ ਹੋਈ ਹੈ ਜਿਸ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ।ਜਾਣਕਾਰੀ ਅਨੁਸਾਰ ਉਸਨੂੰ ਸਵੇਰੇ 8.45 ਵਜੇ ਗੋਲੀਆਂ ਮਾਰੀਆਂ ਗਈਆਂ। ਯੁਵਰਾਜ ਗੋਇਲ ਖਿਲਾਫ ਪਹਿਲਾਂ ਕੋਈ ਮਾਮਲਾ ਦਰਜ ਨਹੀਂ ਸੀ ਤੇ ਨਾ ਹੀ ਉਸ ਦਾ ਕੋਈ ਅਪਰਾਧਿਕ ਰਿਕਾਰਡ ਹੈ। ਉਹ ਕੈਨੇਡਾ ਦੇ ਸਰੀ ਵਿਚ ਰਹਿੰਦਾ ਸੀ ਤੇ ਆਪਣੇ ਪਰਿਵਾਰ ਦਾ ਇਕਲੌਤਾ ਪੁੱਤ ਸੀ। ਯੁਵਰਾਜ ਅਜੇ ਕੁਆਰਾ ਸੀ ਤੇ ਬੀਤੇ ਸ਼ਾਮ ਹੀ ਉਸ ਦੇ ਪਰਿਵਾਰ ਨੂੰ ਸੂਚਨਾ ਮਿਲੀ ਸੀ ਕਿ ਯੁਵਰਾਜ ਜਿਸ ਘਰ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ ਉਥੇ ਹੀ ਕੁਝ ਹਥਿਆਰਬੰਦ ਨੌਜਵਾਨਾਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।